Breaking News
Home / India / ਬਾਬਰੀ ਮਸਜਿਦ ਢਾਹੁਣ ਦਾ ਮਾਮਲਾ ਅਡਵਾਨੀ, ਜੋਸ਼ੀ ਤੇ ਉਮਾ ਸਮੇਤ 13 ਆਗੂਆਂ ‘ਤੇ ਚੱਲੇਗਾ ਮੁਕੱਦਮਾ

ਬਾਬਰੀ ਮਸਜਿਦ ਢਾਹੁਣ ਦਾ ਮਾਮਲਾ ਅਡਵਾਨੀ, ਜੋਸ਼ੀ ਤੇ ਉਮਾ ਸਮੇਤ 13 ਆਗੂਆਂ ‘ਤੇ ਚੱਲੇਗਾ ਮੁਕੱਦਮਾ

ਅਯੋਧਿਆ/ਨਵੀਂ ਦਿੱਲੀ, 19 ਅਪ੍ਰੈਲ (ਪੱਤਰ ਪ੍ਰੇਰਕ) :  ਸੁਪਰੀਮ ਕੋਰਟ ਨੇ ਅਯੋਧਿਆ ‘ਚ ਵਿਵਾਦ ਪੂਰਨ ਢਾਂਚੇ ਨੂੰ ਢਾਏ ਜਾਣ ਦੇ ਮਾਮਲੇ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾਵਾਂ-ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਮੇਤ ਭਿੰਨ ਨੇਤਾਵਾਂ ਦੇ ਖਿਲਾਫ ਅਪਰਾਧਿਕ ਸਾਜਿਸ਼ ਰਚਣ ਦਾ ਕੇਸ ਚਲਾਉਣ ਦਾ ਆਦੇਸ਼ ਦਿੱਤਾ। ਜਸਟਿਸ ਪਿਨਾਰੀ ਚੰਦਰ ਘੋਸ਼ ਅਤੇ ਜਸਟਿਸ ਰੋਹਿੰਗਟਨ ਐਫ ਨਰੀਮਨ ਦੀ ਪੀਠ ਨੇ ਇਸ ਮਾਮਲੇ ‘ਚ ਸੀ.ਬੀ.ਆਈ. ਦੀ ਅਪੀਲ ਸਵੀਕਾਰ ਕਰਦੇ ਹੋਏ ਅਪਰਾਧਿਕ ਸਾਜਿਸ਼ ਰਚਣ ਨਾਲ ਸੰਬੰਧਿਤ ਮੁਕੱਦਮਾ ਚਲਾਉਣ ਦਾ ਆਦੇਸ਼ ਦਿੱਤਾ। ਕੋਰਟ ਨੇ ਰਾਜਪਾਲ ਦੇ ਅਹੁਦੇ ‘ਤੇ
ਹੋਣ ਦੇ ਕਾਰਨ ਕਲਿਆਣ ਸਿੰਘ ਦੇ ਖਿਲਾਫ ਫਿਲਹਾਲ ਦੋਸ਼ ਤੈਅ ਨਹੀਂ ਕਰਨ ਦਾ ਆਦੇਸ਼ ਦਿੱਤਾ। ਕੋਰਟ ਨੇ ਕਿਹਾ ਕਿ ਸਿੰਘ ਦੇ ਰਾਜਪਾਲ ਦੇ ਸੰਵਿਧਾਨਕ ਅਹੁਦੇ ਤੋਂ ਹਟਣ ਦੇ ਬਾਅਦ ਹੀ ਉਨ੍ਹਾਂ ਦੇ ਖਿਲਾਫ ਦੋਸ਼ ਤੈਅ ਕੀਤੇ ਜਾਣਗੇ। ਸਿਖਰ ਅਦਾਲਤ ਨੇ ਕਿਹਾ ਕਿ ਸੁਣਵਾਈ ਰੋਜ਼-ਰੋਜ਼ ਚੱਲੇਗੀ ਅਤੇ ਇਸ ਨੂੰ ਦੋ ਸਾਲ ‘ਚ ਪੂਰਾ ਕਰਨਾ ਹੋਵੇਗਾ। ਮਾਮਲੇ ਦੀ ਸੁਣਵਾਈ ਪੂਰੀ ਹੋਣ ਅਤੇ ਫੈਸਲਾ ਸੁਣਾਏ ਜਾਣ ਤੱਕ ਸੁਣਵਾਈ ਕਰ ਰਹੇ ਜੱਜ ਦੇ ਤਬਾਦਲੇ ਨਹੀਂ ਕੀਤੇ ਜਾਣਗੇ। ਬੀਤੀ ਰਾਤ 6 ਅਪ੍ਰੈਲ ਨੂੰ ਪੀਠ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *