Breaking News
Home / Punjab / ਇੰਦੌਰ ਗੁਰਦੁਆਰੇ ਸਬੰਧੀ ਕੈਪਟਨ ਵੱਲੋਂ ਸ਼ਿਵਰਾਜ ਚੌਹਾਨ ਨਾਲ ਗੱਲਬਾਤ

ਇੰਦੌਰ ਗੁਰਦੁਆਰੇ ਸਬੰਧੀ ਕੈਪਟਨ ਵੱਲੋਂ ਸ਼ਿਵਰਾਜ ਚੌਹਾਨ ਨਾਲ ਗੱਲਬਾਤ

ਚੰਡੀਗੜ੍ਹ, 25 ਅਪ੍ਰੈਲ (ਪੱਤਰ ਪ੍ਰੇਰਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਦੌਰ ਵਿੱਚ ਗੁਰਦੁਆਰਾ ਕਰਤਾਰ ਕੀਰਤਨ ਨੂੰ ਢਾਹੇ ਜਾਣ ਸਬੰਧੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਗੌਰ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਮੀਡੀਆ ਵਿੱਚ ਰਿਪੋਰਟਾਂ ਛਪਣ ਤੋਂ ਬਾਅਦ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਕਾਰਵਾਈ ਨਾਲ ਧਾਰਮਿਕ ਸਥਾਨ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਢਾਹ ਲੱਗੀ ਹੈ ਅਤੇ ਸਬੰਧਤ ਅਧਿਕਾਰੀਆਂ ਨੇ ਢਾਹ-ਢੁਹਾਈ ਦੌਰਾਨ ਸਿੱਖਾਂ ਨਾਲ ਦੁਰਵਿਹਾਰ ਵੀ ਕੀਤਾ ਹੈ। ਕੈਪਟਨ ਨੇ ਮੀਡੀਆ ਰਿਪੋਰਟਾਂ ਦੀ ਅਸਲੀਅਤ ਦਾ ਪਤਾ ਲਾਉਣ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਲਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਕਿਹਾ ਹੈ। ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ ਉਹ ਨਿੱਜੀ ਤੌਰ ‘ਤੇ ਇਸ ਮਾਮਲੇ ਨੂੰ ਵੇਖਣਗੇ ਅਤੇ ਸਿੱਖ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਗੇ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *