Friday, March 29, 2024
Google search engine
Homeਪੰਜਾਬਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ‘ਚ ਮਚਾ ਹੜਕੰਪ, ਮਿਲਿਆ ਇਹ ਸਮਾਨ

ਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ‘ਚ ਮਚਾ ਹੜਕੰਪ, ਮਿਲਿਆ ਇਹ ਸਮਾਨ

ਲੁਧਿਆਣਾ : ਟਰੇਨ ‘ਚ ਗਸ਼ਤ ਕਰ ਰਹੀ ਪੁਲਿਸ ਪਾਰਟੀ (police party) ਨੇ ਚੈਕਿੰਗ ਦੌਰਾਨ ਇਕ ਨੌਜਵਾਨ ਕੋਲੋਂ 9 ਕਿਲੋ ਚਾਂਦੀ ਬਰਾਮਦ ਕੀਤੀ ਹੈ। ਸੀਆਈਏ 1 ਰੇਲਵੇ ਦੇ ਇੰਸਪੈਕਟਰ ਪਲਵਿੰਦਰ ਸਿੰਘ (Inspector Palwinder Singh) ਦੀ ਟੀਮ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਜਾਣਕਾਰੀ ਮੁਤਾਬਕ ਨੌਜਵਾਨ ਸਵਰਾਜ ਐਕਸਪ੍ਰੈੱਸ ‘ਚ ਸਫਰ ਕਰ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 9 ਕਿਲੋ ਚਾਂਦੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮਥੁਰਾ ਦੇ ਰਹਿਣ ਵਾਲੇ ਨੌਜਵਾਨ ਚਾਂਦੀ ਦੇ ਗਹਿਣੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਪਲਾਈ ਕਰਨ ਜਾ ਰਿਹਾ ਸੀ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments