ਹੇਗ, 18 ਮਈ (ਚੜ੍ਹਦੀਕਲਾ ਬਿਊਰੋ) : ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਨੇ ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਪਾਕਿਸਤਾਨ ਵਿੱਚ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੀ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾ ਦਿੱਤੀ ਹੈ। ਕੇਸ ਦੀ ਸੁਣਵਾਈ ਦੌਰਾਨ ਆਈ.ਸੀ.ਜੇ. ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਗਲੇ ਫ਼ੈਸਲੇ ਤੱਕ ਪਾਕਿਸਤਾਨ ਕੁਲਭੂਸ਼ਨ ਜਾਧਵ ਨੂੰ ਫਾਂਸੀ ਨਹੀਂ ਦੇ ਸਕਦਾ ਤੇ ਪਾਕਿਸਤਾਨ ਭਾਰਤ ਨੂੰ ਜਾਧਵ ਤੱਕ ਕੌਂਸਲਰ ਪਹੁੰਚ ਦੇਵੇ। ਅਦਾਲਤ ਨੇ ਆਖਿਆ ਹੈ ਕਿ ਜਾਧਵ ਨੂੰ ਰਹਿਮ ਦੀ ਅਪੀਲ ਕਰਨ ਦਾ ਹੱਕ ਹੈ। ਇੱਕ ਸਭਿਅਕ ਸਮਾਜ ਵਿੱਚ ਹਰ ਦੇਸ਼ ਨੂੰ ਪਹਿਲਾਂ ਤੋਂ ਤੈਅ ਨਤੀਜੇ ਉੱਤੇ ਸਜ਼ਾ ਦੇਣ ਦਾ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਖਿਆ ਕਿ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਨੇ ਕੀ ਕਦਮ ਚੁੱਕੇ, ਇਸ ਦੀ ਜਾਣਕਾਰੀ ਉਹ ਅਦਾਲਤ ਨੂੰ ਦੇਵੇ। ਉਨ੍ਹਾਂ ਆਖਿਆ ਕਿ ਇਸ ਕੇਸ ਦੀ ਸੁਣਵਾਈ ਮੈਰਿਟ ਦੇ ਆਧਾਰ ਉੱਤੇ ਹੋਵੇ। ਯਾਦ ਰਹੇ ਕਿ ਪਿਛਲੇ ਮਹੀਨੇ ਪਾਕਿਸਤਾਨ ਦੀ ਸੈਨਿਕ ਕੋਰਟ ਨੇ ਭਾਰਤੀ ਨੇਵੀ ਦੇ ਸਾਬਕਾ ਅਫ਼ਸਰ ਨੂੰ ਜਾਸੂਸੀ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸੇ ਖ਼ਿਲਾਫ਼ ਭਾਰਤ ਨੇ ਅਦਾਲਤ ਵਿੱਚ ਅਪੀਲ ਕੀਤੀ ਹੈ। 18 ਸਾਲ ਬਾਅਦ ਦੋਵੇਂ ਦੇਸ਼ ਇੱਕ ਵਾਰ ਫਿਰ ਤੋਂ ਆਹਮੋ-ਸਾਹਮਣੇ ਹਨ। ਦੂਜੇ ਪਾਸੇ ਅਦਾਲਤ ਵੱਲੋਂ ਕੁਲਭੂਸ਼ਣ ਜਾਧਵ ਦੀ ਫਾਂਸੀ ‘ਤੇ ਲਾਈ ਰੋਕ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਸੱਲੀ ਪ੍ਰਗਟਾਈ ਹੈ। ਉਨ੍ਹਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਫ਼ੋਨ ਕਰ ਕੇ ਇਸ ਸੰਬੰਧੀ ਗੱਲਬਾਤ ਕੀਤੀ। ਉਨ੍ਹਾਂ ਕੌਮਾਂਤਰੀ ਅਦਾਲਤ ‘ਚ ਭਾਰਤ ਦੀ ਪੈਰਵਾਈ ਕਰਨ ਵਾਲੇ ਹਰੀਸ਼ ਸਾਲਵੇ ਤੇ ਉਨ੍ਹਾਂ ਦੀ ਟੀਮ ‘ਤੇ ਵੀ ਤਸੱਲੀ ਪ੍ਰਗਟਾਈ। ਦੂਜੇ ਪਾਸੇ ਪਾਕਿਸਤਾਨ ਨੇ ਕਿਹਾ ਹੈ ਕਿ ਕੁਲਭੂਸ਼ਣ ਜਾਧਵ ਮਾਮਲੇ ‘ਤੇ ਕੌਮਾਂਤਰੀ ਅਦਾਲਤ ਦਾ ਫ਼ੈਸਲਾ ਨਾਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਫ਼ੈਸਲਾ ਕੌਮਾਂਤਰੀ ਅਦਾਲਤ ਦੇ ਅਧਿਕਾਰ ਖੇਤਰ ‘ਚ ਨਹੀਂ ਆਉਂਦਾ।
Check Also
ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ
ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …