Breaking News
Home / Breaking News / ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਨੂੰ ਅਦਾਲਤ ਵੱਲੋਂ 11 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ

ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਨੂੰ ਅਦਾਲਤ ਵੱਲੋਂ 11 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ

ਜਲਾਲਾਬਾਦ, 26 ਮਈ (ਪੱਤਰ ਪ੍ਰੇਰਕ) :  2017 ਦੀਆਂ ਚੋਣਾਂ ਦੌਰਾਨ ਫਾਜ਼ਿਲਕਾ ਤੋਂ ਚੋਣ ਲੜੇ ਦਵਿੰਦਰ ਸਿੰਘ ਘੁਬਾਇਆ ਦੀਆਂ ਉਮਰ ਨੂੰ ਲੈ ਕੇ ਮੁਸ਼ਕਿਲਾ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਖਿਲਾਫ ਚੋਣ ਲੜੇ ਚੌ. ਸੁਰਜੀਤ ਕੁਮਾਰ ਜਿਆਨੀ ਵਲੋਂ ਹਾਈਕੋਰਟ ‘ਚ ਇਕ ਰਿੱਟ ਦਾਇਰ ਕੀਤੀ ਹੋਈ ਹੈ। ਜਿਸ ਦੀ ਮਾਣਯੋਗ ਹਾਈ ਕੋਰਟ ਵਲੋਂ ਰਿੱਟ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਹੁਣ ਹਾਈ ਕੋਰਟ ਵਲੋਂ 11 ਜੁਲਾਈ ਨੂੰ ਦਵਿੰਦਰ ਸਿੰਘ ਘੁਬਾਇਆ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਜੋ ਕਿ ਅਕਾਲੀ ਦਲ ‘ਚ ਆਪਣੇ ਬੇਟੇ ਅਤੇ ਪਤਨੀ ਦੀ ਟਿਕਟ ਨੂੰ ਲੈ ਕੇ ਪਾਰਟੀ ਤੋਂ ਮੰਗ ਕਰ ਰਹੇ ਸਨ ਪਰ ਅਕਾਲੀ ਦਲ ਵੱਲੋਂ ਲਗਾਤਾਰ ਉਨ੍ਹਾਂ ਨੂੰ ਇਸ ਮਾਮਲੇ ਤੋਂ ਅਣਗੋਲਿਆਂ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਦਵਿੰਦਰ ਸਿੰਘ ਘੁਬਾਇਆ ਨੇ ਕਾਂਗਰਸ ਦਾ ਪੱਲਾ ਫੜ੍ਹ ਲਿਆ। ਜਿਸਦੀ ਇਵਜ਼ ‘ਚ ਕਾਂਗਰਸ ਪਾਰਟੀ ਵਲੋਂ ਹਲਕਾ ਫਾਜ਼ਿਲਕਾ ਤੋਂ ਕਾਂਗਰਸ ਦੀ ਟਿਕਟ ਦੇ ਦਿੱਤੀ ਗਈ। ਟਿਕਟ ਦਿੰਦੇ ਸਮੇਂ ਵਿਰੋਧੀਆਂ ਅਤੇ ਕਾਂਗਰਸੀਆਂ ਵਲੋਂ ਦਵਿੰਦਰ ਘੁਬਾਇਆ ਦੀ ਉਮਰ ਨੂੰ ਲੈ ਕੇ ਚੋਣ ਕਮਿਸ਼ਨਰ ਕੋਲ ਸਵਾਲ ਖੜੇ ਕੀਤੇ ਗਏ ਸਨ। ਪਰ ਦਵਿੰਦਰ ਘੁਬਾਇਆ ਵਲੋਂ ਆਪਣੇ ਦਸਤਾਵੇਜ਼ ਪੇਸ਼ ਕੀਤੇ। ਇਸ ਤੋਂ ਬਾਅਦ ਚੋਣ ਕਮਿਸ਼ਨਰ ਵਲੋਂ ਚੋਣ ਲੜਣ ਦੀ ਕਲੀਨ ਚਿੱਟ ਦੇ ਦਿੱਤੀ ਗਈ ਸੀ। ਪਰ ਚੋਣ ਜਿੱਤਣ ਤੋਂ ਬਾਅਦ ਦਵਿੰਦਰ ਘੁਬਾਇਆ ਤੋਂ ਕਰੀਬ 250 ਵੋਟਾਂ ਤੋਂ ਹਾਰੇ ਸਾਬਕਾ ਮੰਤਰੀ ਚੌ. ਸੁਰਜੀਤ ਕੁਮਾਰ ਜਿਆਨੀ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ। ਜਿਸ ਦੇ ਚਲਦਿਆਂ  ਵੀਰਵਾਰ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਅਤੇ ਸ਼ੁੱਕਰਵਾਰ ਨੂੰ
ਕਿਹੜੇ ਬੈਂਚ ਨੂੰ ਕੇਸ ਸੌਂਪਿਆ ਜਾਵੇਗਾ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਉਧਰ ਪਤਾ ਲੱਗਿਆ ਹੈ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ 11 ਜੁਲਾਈ ਤੱਕ ਮਾਣਯੋਗ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ। ਉਧਰ ਜਦੋਂ ਦਵਿੰਦਰ ਸਿੰਘ ਘੁਬਾਇਆ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਉਠਾਇਆ। ਇਸ ਸੰਬੰਧੀ ਜਦੋਂ ਸੁਰਜੀਤ ਕੁਮਾਰ ਜਿਆਨੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੱਕੇ ਸਬੂਤਾਂ ਨਾਲ ਰਿੱਟ ਪਾਈ ਹੈ ਅਤੇ ਸੱਚਾਈ ਦੀ ਜਿੱਤ ਹੋਵੇਗੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *