Breaking News
Home / Breaking News / ਅਜਮੇਰ ‘ਚ ਚਾਰ ਸਿੱਖਾਂ ‘ਤੇ ਹੋਏ ਹਮਲੇ ਦਾ ਮਾਮਲਾ

ਅਜਮੇਰ ‘ਚ ਚਾਰ ਸਿੱਖਾਂ ‘ਤੇ ਹੋਏ ਹਮਲੇ ਦਾ ਮਾਮਲਾ

ਪੁਲਿਸ ਨੇ ਮਾਮਲਾ ਦਰਜ ਕਰਕੇ 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਾਮਲਾ ਉਠਾਏ ਜਾਣ ਮਗਰੋਂ ਹਰਕਤ ‘ਚ ਆਈ ਪੁਲਿਸ
ਨਵੀਂ ਦਿੱਲੀ, 27 ਮਈ (ਚੜ੍ਹਦੀਕਲਾ ਬਿਊਰੋ) : ਰਾਜਸਥਾਨ ਦੀ ਅਜਮੇਰ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਚੈਨਪੁਰਾ ਵਿਚ ਚਾਰ ਸਿੱਖ ਸੇਵਾਦਾਰਾਂ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਐਫ ਆਈ ਆਰ ਦਰਜ ਕਰ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪੁਲਿਸ ਨੇ ਪੁਲਿਸ ਥਾਣਾ ਨਜ਼ੀਰਾਬਾਦ ਵਿਚ ਸੱਤ ਵਿਅਕਤੀਆਂ ਖਿਲਾਫ ਐਫ ਆਈ ਆਰ ਨੰ. 161/2017 ਅਧੀਨ ਧਾਰਾ 143, 323, 341, 295 ਏ ਅਤੇ 298 ਆਈ ਪੀ ਸੀ ਤਹਿਤ ਦਰਜ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਚਾਰ ਵਿਅਕਤੀ ਗ੍ਰਿਫਤਾਰ ਕਰ ਲਏ ਗਏ ਹਨ। ਇਹ ਜਾਣਕਾਰੀ ਉਹਨਾਂ ਨੂੰ ਅਜਮੇਰ ਦੇ ਐਸ ਐਸ ਪੀ ਸ੍ਰੀ ਰਾਜਿੰਦਰ ਸਿੰਘ ਨੇ ਦਿੱਤੀ ਹੈ ਜਿਹਨਾਂ ਨੇ ਬਾਕੀ ਮੁਲਜ਼ਮ ਛੇਤੀ ਫੜਨ ਦਾ ਭਰੋਸਾ ਦੁਆਇਆ ਹੈ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੱਲ੍ਹ ਅਜਮੇਰ ਦੇ ਐਸ ਐਸ ਪੀ ਸ੍ਰੀ ਰਾਜਿੰਦਰ ਸਿੰਘ ਨੂੰ ਟੈਲੀਫੋਨ ਕਰ ਕੇ ਜ਼ਿਲ੍ਹੇ ਦੇ ਪਿੰਡ ਚੈਨਪੁਰਾ
ਵਿਚ ਚਾਰ ਸਿੱਖ ਸੇਵਾਦਾਰਾਂ ਦੀ ਕੁੱਟਮਾਰ ਕਰ ਕੇ ਉਹਨਾਂ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਵਾਸਤੇ ਕਿਹਾ ਸੀ।
ਚਾਰ ਮੈਂਬਰੀ ਟੀਮ ਦੇ ਮੁਖੀ ਨਿਰਮਲ ਸਿੰਘ ਨੇ ਅਜਮੇਰ ਪੁਲਿਸ ਕੋਲ ਇਹ ਕੇਸ ਨਿੱਜੀ ਤੌਰ ‘ਤੇ ਚੁੱਕਣ ਲਈ ਸ੍ਰੀ ਮਨਜਿੰਦਰ ਸਿੰਘ ਸਿਰਸਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਅਤੇ ਦੱਸਿਆ ਹੈ ਕਿ ਉਹਨਾਂ ਦੇ ਫੋਨ ਮਗਰੋਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਐਫ ਆਈ ਆਰ ਵੀ ਦਰਜ ਕੀਤੀ ਹੈ ਤੇ ਚਾਰ ਮੁਲਜ਼ਮ ਗ੍ਰਿਫਤਾਰ ਵੀ ਕਰ ਲਏ ਹਨ।
ਦੱਸਣਯੋਗ ਹੈ ਕਿ ਚਾਰ ਸਿੱਖ ਸੇਵਾਦਾਰਾਂ ਨਿਰਮਲ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ ਅਤੇ ਮਲਕੀਤ ਸਿੰਘ ਜਦੋਂ ਪਿੰਡ ਚੈਨਪੁਰਾ ਵਿਚ ਉਗਰਾਹੀ ਵਾਸਤੇ ਗਏ ਸਨ ਤਾਂ ਕੁਝ ਲੋਕਾਂ ਨੇ ਉਹਨਾਂ ਨਾਲ ਕੁੱਟਮਾਰ ਕਰ ਕੇ ਇਸ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਸੀ।
ਸ੍ਰੀ ਸਿਰਸਾ ਨੇ ਐਸ ਐਸ ਪੀ ਨੂੰ ਕਿਹਾ ਸੀ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀ ਮੁਲਜ਼ਮਾਂ ਖਿਲਾਫ ਕਾਨੂੰਨ ਅਨੁਸਾਰ ਕੇਸ ਦਰਜ ਕਰ ਕੇ ਉਹਨਾਂ ਨੂੰ ਅਦਾਲਤਾਂ ਤੋਂ ਸਜ਼ਾ ਮਿਲਣੀ ਯਕੀਨੀ ਬਣਾਉਣ ਦੀ ਜ਼ਰੂਰਤ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *