Saturday, April 20, 2024
Google search engine
Homeਦੇਸ਼ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਲਈ...

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਲਈ ਵਾਪਸ

ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਹਿਮ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਕੇਜਰੀਵਾਲ ਦੇ ਵਕੀਲ ਨੇ ਸੁਪਰੀਮ ਕੋਰਟ (Supreme Court) ‘ਚ ਇਹ ਜਾਣਕਾਰੀ ਦਿੱਤੀ। ਹੇਠਲੀ ਅਦਾਲਤ ਵਿੱਚ ਸੁਣਵਾਈ ਹੋਣ ਕਾਰਨ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰੀ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਲਈ ਸਹਿਮਤੀ ਦਿੱਤੀ ਸੀ।

ਜਸਟਿਸ ਸੰਜੀਵ ਖੰਨਾ, ਜਸਟਿਸ ਐਮ.ਐਮ ਸੁੰਦਰੇਸ਼ ਅਤੇ ਜਸਟਿਸ ਬੇਲਾ ਦਿਵੇਦੀ ਦੀ ਵਿਸ਼ੇਸ਼ ਬੈਂਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਹ ਸੁਣਵਾਈ ਪਾਰਟੀ ਵੱਲੋਂ ਦੇਸ਼ ਵਿਆਪੀ ਅੰਦੋਲਨ ਦੇ ਸੱਦੇ ਤੋਂ ਬਾਅਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਵਿੱਚ ‘ਆਪ’ ਸਮਰਥਕਾਂ ਵੱਲੋਂ ਪ੍ਰਦਰਸ਼ਨ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੋਵੇਗੀ। ‘ਆਪ’ ਨੇ ਇੰਡੀਆ ਬਲਾਕ ਨੂੰ ਵੀ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਬੀਤੀ ਸ਼ਾਮ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਫੈਡਰਲ ਏਜੰਸੀ ਦੇ ਹੈੱਡਕੁਆਰਟਰ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਰਾਤ ਕੱਟੀ।

ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੇ ਅੱਜ ਕਿਹਾ ਕਿ ਪਾਰਟੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ‘ਚਿੰਤਤ’ ਹੈ। ਉਨ੍ਹਾਂ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਅਰਵਿੰਦ ਕੇਜਰੀਵਾਲ ਨੂੰ Z+ ਸੁਰੱਖਿਆ ਹੈ। ਉਹ ਕੇਂਦਰ ਸਰਕਾਰ ਦੀ ਈ.ਡੀ ਦੀ ਹਿਰਾਸਤ ਵਿੱਚ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੋਧੀ ਧਿਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ।

ਗੋਪਾਲ ਰਾਏ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਦੇ ਪਰਿਵਾਰ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ‘ਆਪ’ ਦਿੱਲੀ ਦੇ ਮੁੱਖ ਮੰਤਰੀ ਦੇ ਮਾਤਾ-ਪਿਤਾ ਨਾਲ ਸੰਪਰਕ ਕਰਨ ਦੇ ਯੋਗ ਵੀ ਨਹੀਂ ਹੈ। ਰਾਏ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਕੇਜਰੀਵਾਲ ਦੇ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਇਜਾਜ਼ਤ ਦਿੱਤੀ ਗਈ।

ਕਾਂਗਰਸ ਸੂਤਰਾਂ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੇਜਰੀਵਾਲ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਸਵੇਰੇ 10 ਵਜੇ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਜਾ ਰਹੇ ਹਨ। ਉਨ੍ਹਾਂ ਨੇ ਵੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments