Breaking News
Home / Breaking News / ਮੰਦਸੌਰ ‘ਚ ਹਿੰਸਾ ਦਾ ਮਾਮਲਾ ਪੀੜਤ ਕਿਸਾਨ ਪਰਿਵਾਰਾਂ ਨੂੰ ਮਿਲਣ ਪੁੱਜੇ ਰਾਹੁਲ ਨੂੰ ਲਿਆ ਹਿਰਾਸਤ ‘ਚ

ਮੰਦਸੌਰ ‘ਚ ਹਿੰਸਾ ਦਾ ਮਾਮਲਾ ਪੀੜਤ ਕਿਸਾਨ ਪਰਿਵਾਰਾਂ ਨੂੰ ਮਿਲਣ ਪੁੱਜੇ ਰਾਹੁਲ ਨੂੰ ਲਿਆ ਹਿਰਾਸਤ ‘ਚ

ਕਾਂਗਰਸ ਉਪ ਪ੍ਰਧਾਨ ਵੱਲੋਂ ਜ਼ਮਾਨਤ ਲੈਣ ਤੋਂ ਇਨਕਾਰ

ਮੰਦਸੌਰ, 8 ਜੂਨ (ਪੱਤਰ ਪ੍ਰੇਰਕ) :  ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਪੁਲਸ ਫਾਇਰਿੰਗ ‘ਚ ਪੰਜ ਕਿਸਾਨਾਂ ਦੀ ਮੌਤ ਦੇ ਬਾਅਦ ਕਿਸਾਨਾਂ ਦਾ ਗੁੱਸਾ ਹਿੰਸਾ ‘ਚ ਬਦਲ ਗਿਆ। ਰਾਹੁਲ ਗਾਂਧੀ ਵੀਰਵਾਰ ਨੂੰ ਮੰਦਸੌਰ ਦੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਨਿਕਲੇ। ਰਸਤੇ ‘ਚ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੀ ਪੁਲਿਸ ਨੇ ਰੋਕ ਲਿਆ, ਤਾਂ ਰਾਹੁਲ ਪੈਦਲ ਯਾਤਰਾ ਕਰਨ ਲੱਗੇ। ਮੱਧ ਪ੍ਰਦੇਸ਼ ਪੁਲਸ ਨੇ ਰਾਹੁਲ ਗਾਂਧੀ ਨੂੰ ਹਿਫਾਜ਼ਤ ਦੇ ਤੌਰ ‘ਤੇ ਹਿਰਾਸਤ ‘ਚ ਲੈ ਲਿਆ ਗਿਆ ਪਰ ਕਾਂਗਰਸ ਦੇ ਉਪ ਪ੍ਰਧਾਨ ਨੇ ਜ਼ਮਾਨਤ ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਦਾ
ਕਹਿਣਾ ਹੈ ਕਿ ਜਦੋਂ ਤੱਕ ਉਹ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਨਹੀਂ ਮਿਲ ਲੈਂਦੇ ਉਹ ਜ਼ਮਾਨਤ ਨਹੀਂ ਲੈਣਗੇ। ਕਾਂਗਰਸ ਦੇ ਨੇਤਾ ਤੇ ਸਾਬਕਾ ਸੰਸਦ ਮੈਂਬਰ ਮੀਨਾਕਸ਼ੀ ਨਟਰਾਜਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਰਾਹੁਲ ਗਾਂਧੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮਿਲੇ ਬਿਨਾਂ ਜ਼ਮਾਨਤ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਖਾਣਾ ਵੀ ਨਹੀਂ ਖਾਦਾ ਹੈ ਤੇ ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਉਹ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਨਹੀਂ ਮਿਲ ਲੈਂਦੇ ਉਦੋਂ ਤੱਕ ਉਹ ਖਾਣਾ ਨਹੀਂ ਖਾਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਰੱਖੀ ਹੈ ਕਿ ਮ੍ਰਿਤਕ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਨਟਰਾਜਨ ਨੇ ਦਾਅਵਾ ਕੀਤਾ ਹੈ ਕਿ ਪ੍ਰਸ਼ਾਸਨ ਨੇ ਰਾਹੁਲ ਗਾਂਧੀ ਨੂੰ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਮਿਲਣ ਦੀ ਆਗਿਆ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕਦੋਂ ਮਿਲਵਾਇਆ ਜਾਵੇਗਾ ਇਸ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਰਾਜਸਥਾਨ ਦੇ ਰਸਤੇ ਮੋਟਰਸਾਈਕਲ ਰਾਹੀਂ ਨਵਾਂਗਾਂਵ ਪਹੁੰਚੇ ਸਨ। ਮੱਧ ਪ੍ਰਦੇਸ਼ ਦੇ ਬਾਰਡਰ ‘ਤੇ ਪਹੁੰਚਣ ਦੇ ਬਾਅਦ ਧਾਰਾ 144 ਲਾਗੂ ਹੋਣ ਦੇ ਚੱਲਦੇ ਇਹਤਿਆਤ ਦੇ ਤੌਰ ‘ਤੇ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ ਸੀ, ਬਾਅਦ ‘ਚ ਉਨ੍ਹਾਂ ਦੀ ਗ੍ਰਿਫਤਾਰੀ ਦਾ ਐਲਾਨ ਕੀਤਾ ਗਿਆ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *