Breaking News
Home / Breaking News / ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ, 10 ਜੂਨ (ਗੁਰਦਿਆਲ ਸਿੰਘ) :  ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ  ਅੱਜ ਅਚਾਨਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਪਹੁੰਚੇ। ਰਾਹੁਲ ਦਾ ਦੌਰਾ ਇੰਨਾ ਗੁਪਤ ਸੀ ਕਿ ਪੰਜਾਬ ਦੇ ਕਿਸੇ ਵੀ ਸੀਨੀਅਰ ਕਾਂਗਰਸੀ ਆਗੂ ਨੂੰ ਇਸ ਬਾਰੇ ਪਤਾ ਨਹੀਂ ਸੀ। ਸਿਰਫ਼ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਹਵਾਈ ਅੱਡੇ ਉੱਤੇ ਪਹੁੰਚ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇੱਥੋਂ ਤੱਕ ਕਿ ਮੀਡੀਆ ਨੂੰ ਰਾਹੁਲ ਦੀ ਫੇਰੀ ਬਾਰੇ ਪਤਾ ਨਹੀਂ ਸੀ। ਰਾਹੁਲ ਗਾਂਧੀ ਕਰੀਬ 4.15 ਮਿੰਟ ਉੱਤੇ ਦਰਬਾਰ ਸਾਹਿਬ ਵਿਖੇ ਪਹੁੰਚੇ ਅਤੇ ਲਾਈਨ ਵਿੱਚ ਲੱਗ ਕੇ ਉਨ੍ਹਾਂ ਨੇ ਮੱਥਾ ਟੇਕਿਆ। ਕੁੱਝ ਦੇਰ ਦਰਬਾਰ ਸਾਹਿਬ ਵਿੱਚ ਕੀਰਤਨ ਸਰਵਨ ਕਰਨ ਤੋਂ ਬਾਅਦ ਰਾਹੁਲ ਗਾਂਧੀ ਵਾਪਸ ਹਵਾਈ ਅੱਡੇ ਉੱਤੇ ਪਹੁੰਚੇ ਅਤੇ ਦਿੱਲੀ ਰਵਾਨਾ ਹੋ ਗਏ। ਇਸ ਦੌਰਾਨ ਰਾਹੁਲ ਗਾਂਧੀ ਨੇ ਮੀਡੀਆ ਨਾਲ ਵੀ ਗੱਲ ਨਹੀਂ ਕੀਤੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *