Breaking News
Home / Breaking News / ਯੂ.ਪੀ. ‘ਚ ਤੀਰਥ ਯਾਤਰੀਆਂ ਦੀ ਕਾਰ ਨਹਿਰ ‘ਚ ਡਿੱਗੀ, 10 ਮਰੇ

ਯੂ.ਪੀ. ‘ਚ ਤੀਰਥ ਯਾਤਰੀਆਂ ਦੀ ਕਾਰ ਨਹਿਰ ‘ਚ ਡਿੱਗੀ, 10 ਮਰੇ

ਮਥੁਰਾ, 11 ਜੂਨ (ਪੱਤਰ ਪ੍ਰੇਰਕ) :  ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਅੱਜ ਤੜਕੇ ਇੱਕ ਇਨੋਵਾ ਕਾਰ ਦੇ ਨਹਿਰ ‘ਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਸਵੇਰੇ 4:30 ਵਜੇ ਹੋਇਆ। ਕਾਰ ਫ਼ਤਿਹਪੁਰ ਨਹਿਰ ਦੇ ਪੁਲ ਉੱਤੇ ਸੀ ਕਿ ਇਸੀ ਦੌਰਾਨ ਇਹ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਕਾਰ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਅਤੇ ਸਾਰੀਆਂ ਲਾਸ਼ਾਂ ਕਾਰ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਬਰੇਲੀ ਦੇ ਰਹਿਣ ਵਾਲੇ ਮਹੇਸ਼ ਸ਼ਰਮਾ ਆਪਣੇ ਪਰਿਵਾਰ ਦੇ ਨਾਲ ਮਹਿੰਦੀਪੁਰ ਬਾਲਾ ਜੀ ਦਰਸ਼ਨ ਦੇ ਲਈ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਹਾਦਸਾ ਹੋ ਗਿਆ। ਮ੍ਰਿਤਕਾਂ ਵਿੱਚ ਕਾਰ ਦਾ ਡਰਾਈਵਰ ਵੀ ਸ਼ਾਮਲ ਹੈ। ਸਥਾਨਕ ਲੋਕਾਂ ਨੇ ਰੱਸੀ ਦੀ ਮਦਦ ਨਾਲ ਸਾਰੀਆਂ ਲਾਸ਼ਾਂ ਬਾਹਰ ਕੱਢ ਲਈਆਂ ਹਨ।

About admin

Check Also

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ …

Leave a Reply

Your email address will not be published. Required fields are marked *