Breaking News
Home / India / ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਦਾ ਮਾਮਲਾ ਚੌਹਾਨ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ ਦੂਜੇ ਦਿਨ ਹੀ ਖ਼ਤਮ

ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਦਾ ਮਾਮਲਾ ਚੌਹਾਨ ਵੱਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ ਦੂਜੇ ਦਿਨ ਹੀ ਖ਼ਤਮ

ਸਾਬਕਾ ਮੁੱਖ ਮੰਤਰੀ ਜੋਸ਼ੀ ਨੇ ਪਿਲਾਇਆ ਜੂਸ
ਭੋਪਾਲ, 11 ਜੂਨ:  (ਚੜ੍ਹਦੀਕਲਾ ਬਿਊਰੋ) : ਆਪਣੀ ਭੁੱਖ ਹੜਤਾਲ ਦੇ ਦੂਜੇ ਦਿਨ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੈਂ ਏ.ਸੀ. ਵਿਚ ਰਹਿਣ ਵਾਲਾ ਸੀ.ਐਮ. ਨਹੀਂ ਹਾਂ। ਮੈਂ ਸਾਰੀ ਰਾਤ ਕਿਸਾਨਾਂ ਬਾਰੇ ਹੀ ਸੋਚਦਾ ਰਿਹਾ। ਮੈਂ ਹਮੇਸ਼ਾ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹ ਸਾਡੇ ਆਪਣੇ ਲੋਕ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸਾਡੀਆਂ ਹਨ। ਮੈਂ ਇਹੀ ਸੋਚਦਾ ਹਾਂ ਕਿ ਕਿਸ ਤਰ੍ਹਾਂ ਉਤਪਾਦਕਤਾ ਵਧਾਈ ਜਾਵੇ। ਉਨ੍ਹਾਂ ਇਹ ਵੀ ਕਿਹਾ
ਕਿ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰ ਮੈਨੂੰ ਮਿਲੇ ਅਤੇ ਉਨ੍ਹਾਂ ਨੇ ਮੈਨੂੰ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਕਿਹਾ। ਜਿਸ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਵੱਲੋਂ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ। ਭੁੱਖ ਹੜਤਾਲ ਖ਼ਤਮ ਕਰਾਉਣ ਸਮੇਂ ਸਾਬਕਾ ਮੁੱਖ ਮੰਤਰੀ ਕੈਲਾਸ਼ ਜੋਸ਼ੀ ਨੇ ਚੌਹਾਨ ਨੂੰ ਨਾਰੀਅਲ ਪਾਣੀ ਪਿਲਾਇਆ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *