Breaking News
Home / Breaking News / ਬਾਲਾ ਪ੍ਰੀਤਮ ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਅੱਜ

ਬਾਲਾ ਪ੍ਰੀਤਮ ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਅੱਜ

ਗੁ. ਨਵੀਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਜੇਗਾ ਕੀਰਤਨ ਦਰਬਾਰ

ਪਟਿਆਲਾ, 17 ਜੁਲਾਈ (ਹਰੀ ਸਿੰਘ ਚਮਕ) : ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ  ਮਿਤੀ 18 ਜੁਲਾਈ, 2017 ਨੂੰ ਸਵੇਰੇ 8 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪ੍ਰੈਸ ਰੋਡ ਪਟਿਆਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਵੇਰੇ 9.30 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ। ਇਸ ਉਪਰੰਤ ਸਵੇਰੇ 9.30 ਵਜੇ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪ੍ਰੈਸ ਰੋਡ ਤੋਂ ਸ਼ੁਰੂ ਹੋ ਕੇ ਧਰਮਪੁਰਾ ਬਾਜ਼ਾਰ ਨਵੀਨ ਸ੍ਰੀ ਗੁਰੂ ਸਿੰਘ ਸਭਾ ਪੁੱਜੇਗਾ। 10.30 ਵਜੇ ਤੋਂ ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਭਾਰੀ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਸ੍ਰੀ ਦਰਬਾਰ ਸਾਹਿਬ , ਭਾਈ ਸਾਹਿਬ ਭਾਈ ਗੁਰਨਾਮ ਸਿੰਘ ਜੀ ਸ੍ਰੀ ਬੰਗਲਾ ਸਾਹਿਬ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਅਰਦਾਸ ਉਪਰੰਤ ਖੀਰ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਸ਼ੁਭ ਮੌਕੇ ‘ਤੇ ਦਸਤਾਰ ਮੁਕਾਬਲੇ ਵੀ ਆਯੋਜਿਤ ਕਰਵਾਏ ਜਾਣਗੇ। ਸ਼ਾਮ 4 ਵਜੇ ਤੋਂ ਫਿਰ ਕੀਰਤਨ ਦਰਬਾਰ ਸਜਾਇਆ
ਜਾਵੇਗਾ। ਜਿਸ ਵਿਚ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਸ਼ਾਂਤ ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ, ਭਾਈ ਜਗਜੀਤ ਸਿੰਘ ਪ੍ਰਧਾਨ ਗੁਰੂ ਅਰਜਨ ਕੀਰਤਨ ਮੰਡਲ ਪਟਿਆਲਾ, ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ ਸ੍ਰੀ ਬੰਗਲਾ ਸਾਹਿਬ, ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਸ੍ਰੀ ਦਰਬਾਰ ਸਾਹਿਬ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਤੇ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮੂਹ ਮੈਂਬਰ ਪ੍ਰਬੰਧਕ  ਕਮੇਟੀ ਗੁਰਦੁਆਰਾ ਸ੍ਰੀ ਨਵੀਨ ਸਿੰਘ ਸਭਾ ਧਰਮਪੁਰਾ ਬਾਜ਼ਾਰ ਪਟਿਆਲਾ ਵੱਲੋਂ ਸਮੂਹ ਸੰਗਤ ਨੂੰ ਸ਼ਾਮਲ ਵਿਚ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *