Breaking News
Home / Breaking News / ਦੇਸ਼ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ ਪਈਆਂ ਵੋਟਾਂ, ਨਤੀਜੇ 20 ਨੂੰ ਕੈਪਟਨ ਸਮੇਤ ਕਾਂਗਰਸ ਦੇ 77 ਵਿਧਾਇਕਾਂ ਨੇ ਪਾਈ ਵੋਟ

ਦੇਸ਼ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ ਪਈਆਂ ਵੋਟਾਂ, ਨਤੀਜੇ 20 ਨੂੰ ਕੈਪਟਨ ਸਮੇਤ ਕਾਂਗਰਸ ਦੇ 77 ਵਿਧਾਇਕਾਂ ਨੇ ਪਾਈ ਵੋਟ

ਨਵੀਂ ਦਿੱਲੀ, 17 ਜੁਲਾਈ  (ਚੜ੍ਹਦੀਕਲਾ ਬਿਊਰੋ) :  ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਹੋਇਆ। ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਸਮੇਤ ਵੱਖ ਵੱਖ ਆਗੂਆਂ ਨੇ ਸੰਸਦ ਭਵਨ ਵਿਚ ਵੋਟ ਪਾਈ, ਜਦੋਂ ਕਿ 31 ਵਿਧਾਨ ਸਭਾਵਾਂ ਵਿਚ ਮੁੱਖ ਮੰਤਰੀਆਂ, ਵਿਧਾਇਕਾਂ ਵੱਲੋਂ ਵੀ ਵੋਟਿੰਗ ਕੀਤੀ ਗਈ। ਦੇਸ਼ ਦੇ 14ਵੇਂ ਰਾਸ਼ਟਰਪਤੀ ਲਈ ਮੁੱਖ ਮੁਕਾਬਲਾ ਰਾਮਨਾਥ ਕੋਵਿੰਦ ਅਤੇ ਵਿਰੋਧੀ ਧਿਰ ਯੂ.ਪੀ.ਏ ਉਮੀਦਵਾਰ ਮੀਰਾ ਕੁਮਾਰ ਵਿਚਾਲੇ ਸੀ। ਇਨ੍ਹਾਂ ਚੋਣਾਂ ਨਤੀਜਿਆਂ ਦਾ ਐਲਾਨ 20 ਜੁਲਾਈ ਨੂੰ ਕੀਤਾ ਜਾਵੇਗਾ। ਪਰ ਬਿਹਾਰ ਦੇ ਸਾਬਕਾ ਰਾਜਪਾਲ ਰਾਮਨਾਥ ਕੋਵਿੰਦ ਦੀ ਜਿੱਤ ਲਗਭਗ ਪੱਕੀ ਮੰਨੀ ਜਾ ਰਹੀ ਹੈ। ਹਾਲਾਂਕਿ ਮੀਰਾ ਕੁਮਾਰ ਨੂੰ 17 ਵਿਰੋਧੀ ਪਾਰਟੀਆਂ ਦਾ ਸਮਰਥਨ ਹਾਸਿਲ ਹੈ, ਪਰ ਵਿਚ ਐਨ.ਡੀ.ਏ ਦੇ ਜਿਥੇ 5.27 ਲੱਖ ਵੋਟ ਹਨ, ਉਥੇ ਯੂ.ਪੀ.ਏ 3.53 ਲੱਖ ਵੋਟ ਹਨ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਵਿਧਾਨਕ ਨੇਤਾ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਸਾਰੇ 77 ਵਿਧਾਇਕਾਂ ਨੇ ਅੱਜ ਇੱਥੇ ਵਿਧਾਨ ਸਭਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੇ ਚੋਣ ਲਈ ਆਪਣੀ ਵੋਟ ਪਾਈ। ਜਦ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਸਮੇਤ
ਅਕਾਲੀ ਦਲ ਦੇ ਕਈ ਵਿਧਾਇਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।
ਕਾਂਗਰਸ ਪਾਰਟੀ ਦੇ ਬੁਲਾਰੇ ਨੇ
ਦੱਸਿਆ ਕਿ ਇਨਾਂ ਵਿਧਾਇਕਾਂ ਨੇ ਆਪਣੀਆਂ ਵੋਟਾਂ ਦੁਪਹਿਰ 12:15 ਵਜੇ ਤੱਕ ਪਾ ਦਿੱਤੀਆਂ ਸਨ। ਬੁਲਾਰੇ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ੍ਰੀ ਨਵਤੇਜ ਚੀਮਾ ਜੋ ਪਾਰਟੀ ਦੇ ਪਿਗ ਏਜੰਟ ਵੀ ਸਨ, ਵੋਟ ਪਾਉਣ ਵਾਲੇ ਕਾਂਗਰਸੀ ਵਿਧਾਇਕਾਂ ਵਿੱਚੋਂ ਪਹਿਲੇ ਵਿਧਾਇਕ ਸਨ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਜਿਨਾਂ ਨਾਲ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਨ ਆਸ਼ੂ ਅਤੇ ਪਰਗਟ ਸਿੰਘ ਨੇ ਵੀ ਆਪਣੀ ਵੋਟ ਪਾਈ। ਮੁੱਖ ਮੰਤਰੀ ਜਿਨਾਂ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਸਨ, ਨੇ ਵੀ ਰਾਸ਼ਟਰਪਤੀ ਦੇ ਅਹੁਦੇ ਦੇ ਚੋਣ ਲਈ ਆਪਣੀ ਵੋਟ ਪਾਈ। ਕਾਂਗਰਸੀ ਵਿਧਾਇਕਾਂ ਵਿੱਚੋਂ ਸਭ ਤੋਂ ਅਖੀਰ ਵਿੱਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੀ ਵੋਟ ਪਾਈ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਨਿਯੁਕਤ ਕੀਤੇ ਅਬਜ਼ਰਵਰ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਵੀ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਇਸ ਮੌਕੇ ਹਾਜ਼ਰ ਸਨ। ਕਾਂਗਰਸੀ ਵਿਧਾਇਕਾਂ ਦੇ ਵੋਟ ਪਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਜਿਸ ਵਿਚ ਆਰ.ਪੀ.ਐਨ. ਸਿੰਘ ਵੀ ਸ਼ਾਮਲ ਹੋਏ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *