Breaking News
Home / Breaking News / ਪੁਲਵਾਮਾ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ 3 ਅਤਿਵਾਦੀ ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ 3 ਅਤਿਵਾਦੀ ਢੇਰ

ਸ਼੍ਰੀਨਗਰ, 9 ਅਗਸਤ  (ਪੱਤਰ ਪ੍ਰੇਰਕ) : ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਹੋਈ ਗੋਲੀਬਾਰੀ ‘ਚ 3 ਅਤਿਵਾਦੀ ਮਾਰੇ ਗਏ। ਇਹ ਅਤਿਵਾਦੀ ਹਿਜਬੁਲ ਮੁਜ਼ਾਹੀਦੀਨ ਦੇ ਸਨ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ‘ਚ ਤਰਾਲ ਦੇ ਗੁਲਾਬ ਇਲਾਕੇ ‘ਚ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਨੇ ਅਤਿਵਾਦੀਆਂ ਨੂੰ ਸੁਰੱਖਿਆ ਫੋਰਸ ‘ਤੇ ਗੋਲੀਆਂ ਚਲਾਉਣ ਨੂੰ ਮਜਬੂਰ ਕਰ ਦਿੱਤਾ। ਸੁਰੱਖਿਆ ਫੋਰਸ ਵੱਲੋਂ ਕੀਤੀ ਜਵਾਬੀ ਕਾਰਵਾਈ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਲੋਕਾਂ ਵੱਲੋਂ ਪੱਥਰਬਾਜ਼ੀ ਵੀ ਕੀਤੀ ਗਈ। ਦੱਸਣਾ ਚਾਹੁੰਦੇ ਹਾਂ ਕਿ ਬੀਤੇ ਸੋਮਵਾਰ ਨੂੰ ਦੇਰ ਰਾਤ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ। ਸੁਰੱਖਿਆ ਫੋਰਸ ਨੇ ਗੋਲੀਬਾਰੀ ‘ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *