Wednesday, May 1, 2024
Google search engine
Homeਪੰਜਾਬਮੌਸਮ ਵਿਭਾਗ ਨੇ 28 ਮਾਰਚ ਦੀ ਸ਼ਾਮ ਤੋਂ 3 ਦਿਨਾਂ ਲਈ...

ਮੌਸਮ ਵਿਭਾਗ ਨੇ 28 ਮਾਰਚ ਦੀ ਸ਼ਾਮ ਤੋਂ 3 ਦਿਨਾਂ ਲਈ ‘ਯੈਲੋ ਅਲਰਟ’ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ (Chandigarh and Haryana) ‘ਚ ਮੌਸਮ ਸੁਹਾਵਣਾ ਹੈ। ਇਸ ਸਮੇਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਬਿਲਕੁਲ ਸੰਤੁਲਨ ਵਿੱਚ ਹਨ। ਇਸ ਦੇ ਨਾਲ ਹੀ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ।

ਹਾਲਾਂਕਿ ਮੌਸਮ ਵਿਭਾਗ (Department of Meteorology) ਮੁਤਾਬਕ 28 ਮਾਰਚ ਦੀ ਸ਼ਾਮ ਤੋਂ ਮੌਸਮ ਬਦਲ ਜਾਵੇਗਾ। ਵਿਭਾਗ ਨੇ 3 ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਇਹ ਸਥਿਤੀ ਪੱਛਮੀ ਗੜਬੜੀ ਕਾਰਨ ਪੈਦਾ ਹੋਵੇਗੀ ।

ਮੌਸਮ ਵਿਭਾਗ ਮੁਤਾਬਕ ਪੰਜਾਬ-ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਤੂਫਾਨ ਆਵੇਗਾ ਅਤੇ ਹਵਾ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਹਾਲਾਂਕਿ ਇਸ ਤੋਂ ਬਾਅਦ ਮੌਸਮ ਫਿਰ ਸਾਫ ਹੋ ਜਾਵੇਗਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਜ਼ਿਲ੍ਹੇ ਵਿੱਚ 33.4 ਡਿਗਰੀ ਅਤੇ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਜ਼ਿਲ੍ਹੇ ਵਿੱਚ 13.1 ਡਿਗਰੀ ਦਰਜ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments