Breaking News
Home / Breaking News / ਦੀਵਾਲੀ ਤੱਕ ਘਟ ਸਕਦੀਆਂ ਹਨ ਤੇਲ ਦੀਆਂ ਕੀਮਤਾਂ: ਪ੍ਰਧਾਨ

ਦੀਵਾਲੀ ਤੱਕ ਘਟ ਸਕਦੀਆਂ ਹਨ ਤੇਲ ਦੀਆਂ ਕੀਮਤਾਂ: ਪ੍ਰਧਾਨ

ਅੰਮ੍ਰਿਤਸਰ, 18 ਸਤੰਬਰ (ਗੁਰਦਿਆਲ ਸਿੰਘ) : ਕੇਂਦਰੀ ਪੈਟਰੋਲੀਅਮ ਅਤੇ ਹੁਨਰ ਵਿਕਾਸ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੇ ਸੰਕੇਤ ਦਿੱਤਾ ਹੈ ਕਿ ਦੀਵਾਲੀ ਤੱਕ ਤੇਲ ਦੀਆਂ ਕੀਮਤਾਂ ਵਿਚ ਕਮੀ ਹੋਵੇਗੀ। ਅੱਜ ਗੁਰੂ ਨਗਰੀ ਪੁੱਜੇ ਸ੍ਰੀ ਪ੍ਰਧਾਨ ਨੇ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਨਾਲ ਰੋਜ਼ਾਨਾ ਤੈਅ ਹੁੰਦੀਆਂ ਹਨ ਅਤੇ ਬੀਤੇ ਦਿਨੀਂ ਅਮਰੀਕਾ ਵਿਚ ਆਏ ਹੜ੍ਹਾਂ ਕਾਰਨ 13 ਫ਼ੀਸਦੀ ਰਿਫ਼ਾਈਨਰੀ ਤੇਲ ਘੱਟ ਹੋਇਆ ਹੈ। ਜਿਸ ਕਾਰਨ ਥੋੜੇ ਦਿਨਾਂ ਵਿਚ ਕੀਮਤਾਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਤੇਲ ਉੱਤੇ ਜੀ.ਐੱਸ.ਟੀ. ਲਾਗੂ ਹੋਣਾ ਖਪਤਕਾਰ ਦੇ ਪੱਖ ਵਿਚ ਰਹੇਗਾ ਅਤੇ ਆਸ ਹੈ ਕਿ ਛੇਤੀ ਹੀ ਸਾਰੇ ਰਾਜ ਅਤੇ ਜੀ. ਐੱਸ. ਟੀ. ਕੌਂਸਲ ਤੇਲ ਨੂੰ ਆਪਣੇ ਕੰਟਰੋਲ ਹੇਠ ਲੈ ਲੈਣਗੇ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *