Breaking News
Home / Breaking News / ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕਰਨ ‘ਤੇ ਸਰਨਾ ਭਰਾਵਾਂ ਦੀ ਸੰਸਾਰ ਭਰ ‘ਚ ਨਿਖੇਧੀ

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕਰਨ ‘ਤੇ ਸਰਨਾ ਭਰਾਵਾਂ ਦੀ ਸੰਸਾਰ ਭਰ ‘ਚ ਨਿਖੇਧੀ

ਪਟਿਆਲਾ, 22 ਸਤੰਬਰ (ਹਰੀ ਸਿੰਘ ਚਮਕ) : ਤਖਤ ਸ੍ਰੀ ਪਟਨਾ ਸਾਹਿਬ ਤੋਂ ਚੜ੍ਹਦੀਕਲਾ ਟਾਈਮ ਟੀ. ਵੀ. ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਗੁਰਬਾਣੀ ਪ੍ਰਸਾਰਣ ਨੂੰ ਹਰਵਿੰਦਰ ਸਿੰਘ ਸਰਨਾ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਦਾ ਪ੍ਰਧਾਨ ਬਣਨ ਸਾਰ ਬੰਦ ਕਰਨ ‘ਤੇ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਨੂੰ ਗੁਰਬਾਣੀ ਤੋਂ ਵਾਂਝਿਆਂ ਕਰਨ ‘ਤੇ ਦੁਨੀਆਂ ਭਰ ਦੇ ਸਿੱਖਾਂ ਵੱਲੋਂ ਸਰਨਾ ਭਰਾਵਾਂ ਦੀ ਘੋਰ ਨਿੰਦਾ ਕੀਤੀ ਜਾ ਰਹੀ ਹੈ ਤੇ ਇਸ ਘਿਨਾਉਣੀ ਕਾਰਵਾਈ ਨੂੰ ਸਿੱਖ ਵਿਰੋਧੀ ਤੇ ਗੁਰਬਾਣੀ ਦਾ ਅਪਮਾਨ ਦੱਸਿਆ ਜਾ ਰਿਹਾ ਹੈ। ਸਰਨਾ ਭਰਾਵਾਂ ਵੱਲੋਂ ਕੀਤੀ ਗਈ ਇਸ ਘਿਨਾਉਣੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਨ ਵਾਲਿਆਂ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਸ੍ਰ. ਅਵਤਾਰ ਸਿੰਘ ਹਿੱਤ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰ. ਪਰਮਜੀਤ ਸਿੰਘ ਰਾਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਗੁਰਦੁਆਰਾ ਹਾਪੜ ਸਿੱਖ ਸੰਗਤ ਦੇ ਪ੍ਰਧਾਨ ਸ੍ਰ. ਬਚਨ ਸਿੰਘ ਸਰਲ, ਜਨਰਲ ਸਕੱਤਰ ਸ੍ਰ.ਸਤਪਾਲ ਸਿੰਘ, ਗੁਰਦੁਆਰਾ ਸਿੱਖ ਸੰਗਤ ਡਮ ਡਮ ਦੇ ਪ੍ਰਧਾਨ ਸ੍ਰ. ਕਾਰਜ ਸਿੰਘ, ਜਨਰਲ ਸਕੱਤਰ ਸ੍ਰ. ਗੁਰਨਾਮ ਸਿੰਘ ਅਤੇ ਹੋਰ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਨੇ ਤਖਤ ਸ੍ਰੀ ਪਟਨਾ ਸਾਹਿਬ ਤੋਂ ਚੜ੍ਹਦੀਕਲਾ ਟਾਈਮ ਟੀ. ਵੀ. ਰਾਹੀਂ ਪ੍ਰਸਾਰਿਤ ਕੀਤੇ ਰਹੇ ਗੁਰਬਾਣੀ ਪ੍ਰੋਗਰਾਮ ਕੀਰਤਨ ਕਥਾ ਆਦਿ ਬੰਦ ਕਰਨ ‘ਤੇ ਨਿਖੇਧੀ ਕੀਤੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *