Breaking News
Home / Breaking News / ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਰਹੇਗਾ : ਸੁਸ਼ਮਾ

ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਰਹੇਗਾ : ਸੁਸ਼ਮਾ

ਨਿਊਯਾਰਕ, 22 ਸਤੰਬਰ (ਪੱਤਰ ਪ੍ਰੇਰਕ) : ਯੂ. ਐੱਨ. ‘ਚ ਭਾਰਤ ਨੇ ਪਾਕਿਸਤਾਨ ਨੂੰ ਸ਼ਰਮਸਾਰ ਕਰਦਿਆਂ ਉਸ ਨੂੰ ਸਖਤ ਸੰਦੇਸ਼ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਨੂੰ ਸਿੱਧਾ-ਸਿੱਧਾ ਕਿਹਾ ਕਿ ਕਸ਼ਮੀਰ ਭਾਰਤ ਦਾ ਹੈ ਅਤੇ ਪਾਕਿਸਤਾਨ ਇਸ ‘ਤੇ ਕੋਈ ਗਲਤਫਹਿਮੀ ਨਾ ਪਾਲੇ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਦੇ ਝੂਠ ‘ਤੇ ਭਾਰਤ ਨੇ ਪਲਟਵਾਰ ਕੀਤਾ। ਭਾਰਤ ਨੇ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਦਾ ਗੜ੍ਹ ਹੈ ਅਤੇ ਦੁਨੀਆ ਨੂੰ ਮਨੁੱਖੀ ਅਧਿਕਾਰਾਂ ‘ਤੇ ਪਾਕਿਸਤਾਨ ਦੇ ਗਿਆਨ ਦੀ ਜ਼ਰੂਰਤ ਨਹੀਂ ਹੈ। ਪਾਕਿਸਤਾਨ ਆਪਣੀ ਹੀ ਜ਼ਮੀਨ ‘ਤੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਦਾ ਰਿਹਾ ਹੈ ਅਤੇ ਕਰ ਰਿਹਾ ਹੈ। ਭਾਰਤ ਨੇ ਸਖਤ ਸ਼ਬਦਾਂ ‘ਚ ਪਾਕਿਸਤਾਨ ਨੂੰ ਕਿਹਾ ਕਿ ਪਾਕਿਸਤਾਨ ਇਹ ਚੰਗੀ ਤਰ੍ਹਾਂ ਸਮਝ ਲਵੇ ਕਿ ਕਸ਼ਮੀਰ ਸਾਡਾ ਹੈ ਅਤੇ ਸਾਡਾ ਹੀ ਰਹੇਗਾ। ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਨੇ ਇਕ ਵਾਰ ਫਿਰ ਕਸ਼ਮੀਰ ‘ਤੇ ਆਪਣਾ ਓਹੀ ਪੁਰਾਣਾ ਰਾਗ ਅਲਾਪਿਆ। ਆਮ ਸਭਾ ‘ਚ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਨੇ ਦਾਅਵਾ ਕੀਤਾ ਕਿ ਕਸ਼ਮੀਰ ਮਸਲੇ ‘ਤੇ ਭਾਰਤ ਨੇ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਦਾ ਪਾਲਣ ਨਹੀਂ ਕੀਤਾ, ਉੱਥੇ ਹੀ ਦੂਜੇ ਪਾਸੇ ਬ੍ਰਿਕਸ ਮੰਤਰੀ ਪੱਧਰ ਦੀ ਮੀਟਿੰਗ ਦੇ ਮੰਚ ‘ਤੇ ਸੁਸ਼ਮਾ ਸਵਰਾਜ ਨੇ ਕਿਹਾ ਕਿ ਦੱਖਣੀ ਏਸ਼ੀਆ ‘ਚ ਅਜਿਹੇ ਦੇਸ਼ ਹਨ, ਜੋ ਅੱਤਵਾਦ ਨੂੰ ਪਨਾਹ ਦੇ ਰਹੇ ਹਨ। ਜਿਸ ਦਾ ਸਿੱਧਾ ਨਿਸ਼ਾਨਾ ਪਾਕਿਸਤਾਨ ‘ਤੇ ਸੀ। ਸੰਯੁਕਤ ਰਾਸ਼ਟਰ ਆਮ ਸਭਾ ‘ਚ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਨੇ ਕਿਹਾ,”ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ, ਜੋ ਕਸ਼ਮੀਰ ‘ਚ ਜਨਮਤ ਸੰਗ੍ਰਹਿ ਦੀ ਗੱਲ ਕਰਦਾ ਹੈ। ਕਸ਼ਮੀਰੀਆਂ ਨੂੰ ਆਪਣੀ ਕਿਸਮਤ ਦਾ ਫੈਸਲਾ ਕਰਨ ਦੀ ਇਜਾਜ਼ਤ ਦੇਣ ਦੀ ਥਾਂ ਭਾਰਤ ਨੇ ਇੱਥੇ 7 ਲੱਖ ਸੁਰੱਖਿਆ ਬਲਾਂ ਦੀ ਤੈਨਾਤੀ ਕੀਤੀ ਹੈ। ਆਪਣੀ ਧਰਤੀ ‘ਤੇ ਅੱਤਵਾਦੀਆਂ ਨੂੰ ਸ਼ਹਿ ਦੇ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਦੋਸ਼ ਲਗਾਇਆ ਕਿ ਕਸ਼ਮੀਰ ‘ਚ ਬੇਕਸੂਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅੱਬਾਸੀ ਨੇ ਘਾਟੀ ‘ਚ ਪੈਲੇਟ ਗਨ ਦੀ ਵਰਤੋਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਭਾਰਤ ਕਸ਼ਮੀਰ ‘ਚ ਪੈਲੇਟ ਗਨ ਦੀ ਵਰਤੋਂ ਬੰਦ ਕਰੇ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *