Breaking News
Home / Breaking News / ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਗੁਰਦਾਸਪੁਰ, 29 ਸਤੰਬਰ (ਚੜ੍ਹਦੀਕਲਾ ਬਿਊਰੋ) :  ਜ਼ਿਲ੍ਹੇ ਦੀ ਰਾਜਨੀਤੀ ਵਿਚ ਸ਼ੁੱਕਰਵਾਰ ਨੂੰ ਉਸ ਸਮੇਂ ਜ਼ੋਰਦਾਰ ਧਮਾਕਾ ਹੋਇਆ ਜਦੋਂ ਸਿਟੀ ਪੁਲਿਸ ਗੁਰਦਾਸਪੁਰ ਨੇ ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੇ ਵਿਰੁੱਧ ਬਲਾਤਕਾਰ ਦਾ ਕੇਸ ਦਰਜ ਕਰ ਲਿਆ। ਇਸੇ ਦੌਰਾਨ ਲੰਗਾਹ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦਿੰਦਿਆਂ ਆਪਣੇ ਖਿਲਾਫ਼ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਇਕ ਪ੍ਰੀਕਿਰਿਆ ‘ਤੇ ਪੂਰਾ ਭਰੋਸਾ ਹੈ ਅਤੇ ਨਿਰਦੋਸ਼ ਸਾਬਤ ਹੋ ਕੇ ਹੀ ਨਿਕਲਣਗੇ।
ਔਰਤ ਦਾ ਮੈਡੀਕਲ ਸਿਵਲ ਹਸਪਤਾਲ ‘ਚ ਕਰਵਾਇਆ ਗਿਆ। ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਬਲਾਤਕਾਰ ਕਰਦੇ ਆ ਰਹੇ ਹਨ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *