Breaking News
Home / Breaking News / ਸੁੱਚਾ ਸਿੰਘ ਲੰਗਾਹ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ

ਸੁੱਚਾ ਸਿੰਘ ਲੰਗਾਹ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ

ਗੁਰਦਾਸਪੁਰ, 30 ਸਤੰਬਰ (ਪੱਤਰ ਪ੍ਰੇਰਕ) : ਬਲਾਤਕਾਰ ਦਾ ਪਰਚਾ ਦਰਜ ਹੋਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਸ਼ਨੀਵਾਰ ਨੂੰ ਅਦਾਲਤ ਵਿਚ ਆਤਮ ਸਮਰਪਣ ਕਰਨ ਦੀਆਂ ਅਫ਼ਵਾਹਾਂ ਸਨ ਜਿਸ ਦੇ ਚੱਲਦੇ ਪੁਲਸ ਵਲੋਂ ਅਦਾਲਤ ਕੰਪਲੈਕਸ ਵਿਚ ਚੌਕਸੀ ਵਧਾ ਦਿੱਤੀ ਗਈ ਸੀ।
ਦੂਜੇ ਪਾਸੇ ਦੇਰ ਸ਼ਾਮ ਤਕ ਵੀ ਲੰਗਾਹ ਵਲੋਂ ਅਦਾਲਤ ਵਿਚ ਸਮਰਪਣ ਨਾ ਕਰਨ ਦੇ ਚੱਲਦੇ ਪੁਲਿਸ ਵਲੋਂ ਲੰਗਾਹ ਦੇ ਘਰ ਅਤੇ ਟਿਕਾਣਿਆਂ ‘ਤੇ ਛਾਪਾਮਾਰੀ ਕੀਤੀ ਜਾ ਰਹੀ ਹੈ ਪਰ ਬਾਵਜੂਦ ਇਸ ਦੇ ਪੁਲਿਸ ਲੰਗਾਹ ਨੂੰ ਗ੍ਰਿਫਤਾਰ ਕਰਨ ਵਿਚ ਨਾਕਾਮ ਰਹੀ। ਬੀਤੀ ਰਾਤ ਲੰਗਾਹ ਨੇ ਐਸ. ਜੀ. ਪੀ. ਸੀ. ਅਤੇ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਸ ਨੇ ਆਪਣੇ ਵਲੋਂ ਜਾਰੀ ਕੀਤੇ ਬਿਆਨ ਵਿਚ ਸ਼ਨੀਵਾਰ ਨੂੰ ਅਦਾਲਤ ਵਿਚ ਸਮਰਪਣ ਕਰਨ ਦੀ ਗੱਲ ਵੀ ਆਖੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਪੁਲਿਸ ਕਾਂਸਟੇਬਲ ਵੱਲੋਂ ਲੰਗਾਹ ‘ਤੇ ਨੌਕਰੀ ਤੇ ਡਰਾ ਧਮਕਾ ਕੇ ਪਿਛਲੇ 8 ਸਾਲਾਂ ਤੋਂ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਹਨ। ਗੁਰਦਾਸਪੁਰ ਦੇ ਇੱਕ ਪਿੰਡ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 2008 ਵਿੱਚ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ। ਤਰਸ ਦੇ ਆਧਾਰ ‘ਤੇ ਆਪਣੇ ਪਤੀ ਵਾਲੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਮੰਤਵ ਨਾਲ ਪੀੜਤਾ ਆਪਣੇ ਇਲਾਕੇ ਦੇ ਤਤਕਾਲੀ ਮੰਤਰੀ ਨੂੰ ਸਾਲ 2009 ਵਿੱਚ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮਿਲੀ ਸੀ। ਪੀੜਤ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਲੰਗਾਹ ਦੀ ਧੀ ਨਾਲ ਪੜ੍ਹਦੀ ਸੀ ਤੇ ਇਸੇ ਕਾਰਨ ਲੰਗਾਹ ਕੋਲ ਮਦਦ ਲਈ ਗਈ ਸੀ। ਪੀੜਤਾ ਦੀ ਸ਼ਿਕਾਇਤ ਮੁਤਾਬਕ ਨੌਕਰੀ ਦੀ ਜ਼ਰੂਰਤ ਕਾਰਨ ਤੇ ਮੰਤਰੀ ਦੇ ਅਸਰਰਸੂਖ਼ ਕਾਰਨ ਉਹ ਬੇਵੱਸ ਹੋ ਗਈ ਤੇ ਮੰਤਰੀ ਨੇ ਉਸ ਨਾਲ ਬਹੁਤ ਵਾਰ  ਬਲਾਤਕਾਰ ਕੀਤਾ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *