Breaking News
Home / Breaking News / ਹੁਣ ਪੰਜਾਬ ‘ਚ ਅਧਿਆਪਕ ਰੋਕਣਗੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ

ਹੁਣ ਪੰਜਾਬ ‘ਚ ਅਧਿਆਪਕ ਰੋਕਣਗੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ

ਚੰਡੀਗੜ੍ਹ, 30 ਸਤੰਬਰ (ਪੱਤਰ ਪ੍ਰੇਰਕ) : ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇੱਕ ਨੋਟਿਸ ਜਾਰੀ ਕਰ ਕੇ ਸਰਕਾਰੀ ਤੇ ਪ੍ਰਾਈਵੇਟ ਅਧਿਆਪਕਾਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਅਧਿਆਪਕ ਨਾ ਤਾਂ ਖ਼ੁਦ ਪਰਾਲੀ ਨੂੰ ਅੱਗ ਲਾਵੇਗਾ ਤੇ ਨਾ ਹੀ ਕਿਸੇ ਨੂੰ ਲਾਉਣ ਦੇਵੇਗਾ। ਅਧਿਆਪਕ ਇਸ ਗੱਲ ਦਾ ਖ਼ਾਸ ਧਿਆਨ ਰੱਖਣਗੇ ਜੇਕਰ ਕੋਈ ਅਜਿਹੀ ਕਾਰਵਾਈ ਕਰਦਾ ਹੈ ਤਾਂ ਮਾਮਲਾ ਸਬੰਧਤ ਅਧਿਕਾਰੀ ਕੋਲ ਲੈ ਕੇ ਜਾਣਾ ਹੋਵੇਗਾ। ਨੋਟਿਸ ਵਿੱਚ ਸਾਫ਼ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ‘ਤੇ ਪਾਬੰਦੀ ਲਾਈ ਹੈ। ਇਹ ਨੋਟਿਸ ਪੰਜਾਬ ਸਰਕਾਰ ਦੇ ਅਮਲਾ ਵਿਭਾਗ ਨੂੰ ਵੀ ਜਾਰੀ ਕੀਤਾ ਹੈ। ਅਧਿਆਪਕ ਜੱਥੇਬੰਦੀਆਂ ਇਸ ਦੇ ਵਿਰੋਧ ਵਿੱਚ ਆ ਖੜ੍ਹੀਆਂ ਹਨ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਤੋਂ ਸੂਬਾ ਸਕੱਤਰ ਦਵਿੰਦਰ ਪੂਨੀਆ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *