Breaking News
Home / Uncategorized / ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕਿਆ

ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕਿਆ

ਅੰਮ੍ਰਿਤਸਰ, 5 ਅਕਤੂਬਰ (ਗੁਰਦਿਆਲ ਸਿੰਘ) : ਬਲਾਤਕਾਰ ਦੇ ਮਾਮਲੇ ‘ਚ ਫਸੇ ਸਾਬਕਾ ਅਕਾਲੀ ਮੰਤਰੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਹੈ । ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਲੰਗਾਹ ਦੇ ਮੁੱਦੇ ‘ਤੇ ਵਿਚਾਰ ਚਰਚਾ ਕਰਨ ਉਪਰੰਤ ਜਥੇਦਾਰਾਂ ਨੇ ਲੰਗਾਹ ਨੂੰ ਪੰਥ ‘ਚੋਂ ਛੇਕਣ ਦਾ ਐਲਾਨ ਕੀਤਾ । ਜਥੇਦਾਰ ਸਾਹਿਬਾਨਾਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਬੱਜਰ ਕੁਰਹਿਤ ਤੋਂ ਬਾਅਦ ਲੰਗਾਹ ਦੀ ਸਿੱਖ ਪੰਥ ‘ਚ ਕੋਈ ਥਾਂ ਨਹੀਂ ਹੈ ਤੇ ਕਿਸੇ ਵੀ ਸਿੱਖ ਵੱਲੋਂ ਲੰਗਾਹ ਨਾਲ ਕੋਈ ਸਾਂਝ ਨਾਂ ਰੱਖੀ ਜਾਵੇ। ਇਸ ਤੋਂ ਇਲਾਵਾ ਲੰਗਾਹ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਤਾਂ ਪਹਿਲਾਂ ਹੀ ਦੇ ਚੁੱਕਿਆ ਹੈ ਜੇ ਕਿਸੇ ਵੀ ਹੋਰ ਧਾਰਮਿਕ ਸੰਸਥਾ ਦਾ ਮੈਂਬਰ ਹੈ ਤਾਂ ਉਸਨੂੰ ਉਸ ਅਹੁਦੇ ਤੋਂ ਤੁਰੰਤ ਬਰਖਾਸਤ ਕੀਤਾ ਜਾਵੇ । ਇਸ ਦੇ ਨਾਲ ਹੀ ਕਿਸੇ ਵੀ ਧਾਰਮਿਕ ਅਸਥਾਨ ‘ਤੇ ਲੰਗਾਹ ਦੇ ਨਾਮ ਦੀ ਅਰਦਾਸ ਨਾ ਕੀਤੀ ਜਾਵੇ ।
ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਿੰਘ ਸਾਹਿਬਾਨ ਵੱਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕ ਦੇਣ ਦੇ ਨਾਲ-ਨਾਲ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਿਰਸਾ ਮੁਖੀ ਕੋਲੋਂ ਵੋਟਾਂ ਮੰਗਣ ਲਈ ਗਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਪੁੱਤਰ ਅਰਜਨ ਸਿੰਘ ਬਾਦਲ ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆ ਕੇ ਪੱਖ ਰੱਖਣ ਲਈ ਇਕ ਹੋਰ ਮੌਕਾ ਦਿੱਤਾ ਗਿਆ ਹੈ।

About admin

Check Also

ਧੁੰਦ ਕਾਰਨ ਆਵਾਜਾਈ ਪ੍ਰਭਾਵਿਤ, ਕਈ ਟਰੇਨਾਂ ਸਮੇਂ ਤੋਂ ਪਛੜੀਆਂ

ਨਵੀਂ ਦਿੱਲੀ, 1 ਜਨਵਰੀ (ਪੱਤਰ ਪ੍ਰੇਰਕ) : ਸਾਲ ਚੜ੍ਹਦਿਆਂ ਹੀ ਮੌਸਮ ਦਾ ਮਿਜਾਜ਼ ਬਦਲਿਆ ਹੈ। …

Leave a Reply

Your email address will not be published. Required fields are marked *