Breaking News
Home / Politics / ਮੁੱਖ ਮੰਤਰੀ ਵੱਲੋਂ ਦੂਜੇ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਉਣ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਦੂਜੇ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਉਣ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 27 ਮਈ (ਚ.ਨ.ਸ.) : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ 21 ਜੂਨ ਨੂੰ ਚੰਡੀਗੜ੍ਹ ਵਿਖੇ ਮਨਾਏ ਜਾ ਰਹੇ ਦੂਜੇ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
ਇਸ ਸਬੰਧੀ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਹੇਠਲੇ ਇਕ ਵਫਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਦਿਵਸ ਮੌਕੇ ਪੰਜਾਬ ਭਰ ਤੋਂ ਵਲੰਟੀਅਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਚੰਡੀਗੜ੍ਹ ਨੇੜਲੇ ਜ਼ਿਲ੍ਹਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੋਪੜ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਤੋਂ ਵੱਧ ਤੋਂ ਵੱਧ ਵਲੰਟੀਅਰਾਂ ਦੀ ਸ਼ਮੂਲੀਅਤ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ ਐਨ.ਕੇ.ਸ਼ਰਮਾ, ਬੱਸੀ ਪਠਾਣਾ ਤੋਂ ਵਿਧਾਇਕ ਜਸਟਿਸ ਸੇਵਾਮੁਕਤ ਨਿਰਮਲ ਸਿੰਘ ਅਤੇ ਫਤਹਿਗੜ੍ਹ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਦੀਦਾਰ ਸਿੰਘ ਭੱਟੀ ਨੂੰ ਯੋਗ ਦਿਵਸ ਸਬੰਧੀ ਪ੍ਰਬੰਧਾਂ ਵਿੱਚ ਸ਼ਾਮਲ ਕੀਤਾ ਜਾਵੇ।
ਮੁੱਖ ਸਕੱਤਰ ਵੱਲੋਂ ਸ. ਬਾਦਲ ਨੂੰ ਜਾਣਕਾਰੀ ਦਿੱਤੀ ਗਈ ਕਿ ਕੈਪੀਟਲ ਕੰਪਲੈਕਸ ਵਿੱਚ ਹੋਣ ਵਾਲੇ ਇਸ ਸਮਾਗਮ ਲਈ ਸੂਬੇ ਵਿੱਚੋਂ ਪਹਿਲਾਂ ਹੀ 10 ਹਜ਼ਾਰ ਲੋਕ ਸਰਕਾਰੀ ਵੈਬਸਾਈਟ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 19 ਜੂਨ ਨੂੰ ਸਮਾਗਮ ਸਬੰਧੀ ਫੁੱਲ-ਡਰੈਸ ਰਿਹਰਸਲ ਹੋਵੇਗੀ। ਇਸ ਤੋਂ ਇਲਾਵਾ ਅਨੇਕਾਂ ਯੋਗ ਮਾਹਿਰਾਂ ਵੱਲੋਂ ਵੀ ਸਮਾਗਮ ਵਿਚ ਹਾਜ਼ਰੀ ਭਰਨ ਦੀ ਹਾਮੀ ਭਰੀ ਗਈ ਹੈ ਜੋ ਕਿ ਕੇਂਦਰ ਸਰਕਾਰ ਵੱਲੋਂ ਯੋਗ ਸਬੰਧੀ ਜਾਰੀ ਨੇਮਾਂ ਅਨੁਸਾਰ ਯੋਗ ਕੀਤੇ ਜਾਣ ਵਿੱਚ ਲੋਕਾਂ ਨੂੰ ਅਗਵਾਈ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਚੰਡੀਗੜ੍ਹ ਵਿਖੇ ਮੁੱਖ ਸਮਾਗਮ ਦੇ ਸਮਾਂਨਤਰ ਸਾਰੇ ਜ਼ਿਲ੍ਹਿਆਂ ਵਿੱਚ ਬਲਾਕ ਪੱਧਰ ਤੱਕ ਯੋਗ ਸਬੰਧੀ ਸਮਾਗਮ ਕੀਤੇ ਜਾਣਗੇ।
ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਯੋਗ ਵਲੰਟੀਅਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰਹਿਣ ਸਹਿਣ, ਖਾਣਾ ਅਤੇ ਆਵਾਜਾਈ ਸਹੂਲਤ ਸਬੰਧੀ ਅਗਾਊਂ ਪ੍ਰਬੰਧ ਕਰਨ। ਉਨ੍ਹਾਂ ਨੇ ਵਫਦ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਮੁਕੰਮਲ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਮਨੋਰੰਜਨ ਕਾਲੀਆ, ਪੰਜਾਬ ਸਰਕਾਰ ਦੇ ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ, ਪੰਜਾਬ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਦਿਨੇਸ਼ ਕੁਮਾਰ, ਪਤੰਜਲੀ ਯੋਗ ਟ੍ਰਸਟ ਦੇ ਜ਼ੋਨਲ ਇੰਚਾਰਜ ਲਕਸ਼ਮੀ ਦੱਤ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ.ਕੇ.ਸੰਧੂ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਅਤੇ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਕੇ.ਏ.ਪੀ.ਸਿਨਹਾ ਮੌਜੂਦ ਸਨ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *