Breaking News
Home / Breaking News / ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਸਬੰਧੀ ਸਮਾਗਮ ਅੱਜ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਸਬੰਧੀ ਸਮਾਗਮ ਅੱਜ

ਪਟਿਆਲਾ, 12 ਅਕਤੂਬਰ (ਪੱਤਰ ਪ੍ਰੇਰਕ) : ਬਾਲਾ ਪ੍ਰੀਤਮ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪਵਿੱਤਰ ਗੁਰਤਾਗੱਦੀ ਪੁਰਬ ਦੀ ਖ਼ੁਸ਼ੀ ‘ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵੱਲੋਂ ਮਹਾਨ ਗੁਰਮਤਿ ਸਮਾਗਮ 15 ਅਕਤੂਬਰ 2017, ਦਿਨ ਐਤਵਾਰ ਨੂੰ ਸਵੇਰੇ 9 ਵਜੇ  ਤੋਂ ਦੁਪਹਿਰ 1.30 ਵਜੇ ਤੱਕ ਕਰਵਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨਗਰ, ਪਟਿਆਲਾ ਵਿਖੇ ਸਜਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿਚ ਵਿਦਿਆਰਥੀਆਂ ਦੇ ਕੀਰਤਨ ਅਤੇ ਲੈਕਚਰ ਮੁਕਾਬਲੇ ਸਵੇਰੇ 9 ਤੋਂ 10.30 ਵਜੇ ਤੱਕ ਹੋਣਗੇ। ਭਾਈ ਸਾਹਿਬ ਭਾਈ ਕੁਲਬੀਰ ਸਿੰਘ ਜੀ ਫਾਜ਼ਿਲਕਾ ਵਾਲਿਆਂ ਵੱਲੋਂ ਸਵੇਰੇ 10.30 ਤੋਂ 11 ਵਜੇ, ਸੰਤ ਬਾਬਾ ਦਰਸ਼ਨ ਸਿੰਘ ਜੀ ਢੱਕੀ ਸਾਹਿਬ  ਵਾਲੇ 11.30 ਤੋਂ 12.30 ਅਤੇ ਸ਼੍ਰੀਮਾਨ ਸੰਤ ਬਾਬਾ ਸਤਨਾਮ ਸਿੰਘ ਜੀ ਪਿਪਲੀ ਸਾਹਿਬ ਵਾਲੇ 12.30 ਤੋਂ 1.30 ਵਜੇ ਤੱਕ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀ.ਵੀ. ‘ਤੇ ਕੀਤਾ ਜਾਵੇਗਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *