Breaking News
Home / Breaking News / ਬੈਂਗਲੁਰੂ ‘ਚ ਸਿਲੰਡਰ ਫੱਟਣ ਕਾਰਨ 2 ਮੰਜ਼ਿਲਾ ਇਮਾਰਤ ਡਿੱਗੀ, 7 ਮੌਤਾਂ

ਬੈਂਗਲੁਰੂ ‘ਚ ਸਿਲੰਡਰ ਫੱਟਣ ਕਾਰਨ 2 ਮੰਜ਼ਿਲਾ ਇਮਾਰਤ ਡਿੱਗੀ, 7 ਮੌਤਾਂ

ਬੈਂਗਲੁਰੂ, 16 ਅਕਤੂਬਰ (ਪੱਤਰ ਪ੍ਰੇਰਕ) : ਸ਼ਹਿਰ ਦੇ ਇਜੀਪੁਰਾ ਇਲਾਕੇ ਨੇੜੇ 2 ਮੰਜ਼ਿਲਾ ਇਮਾਰਤ ਦੇ ਢਹਿਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਮਲਬੇ ‘ਚ ਕੁਝ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਮਾਰਤ ਇਕ ਐੱਲ.ਪੀ.ਜੀ. ਸਿਲੰਡਰ ‘ਚ ਧਮਾਕੇ ਕਾਰਨ ਨੁਕਸਾਨ ਹੋਇਆ। ਉੱਥੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ 7 ਵਜੇ ਹੋਇਆ। ਉਨ੍ਹਾਂ ਨੇ ਦੱਸਿਆ ਕਿ ਧਮਾਕੇ ਦੀ ਜ਼ੋਰਦਾਰ  ਆਵਾਜ਼ ਸੁਣਾਈ ਦਿੱਤੀ ਅਤੇ 20 ਸਾਲ ਪੁਰਾਣੀ ਇਮਾਰਤ ਦੇਖਦੇ-ਦੇਖਦੇ ਮਲਬੇ ‘ਚ ਤਬਦੀਲ ਹੋ ਗਈ। ਇਸੇ ਦੌਰਾਨ ਸੂਬੇ ਦੇ ਵਿਕਾਸ ਮੰਤਰੀ ਕੇ.ਜੀ. ਜਾਰਜ ਨੇ ਇਸ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ
5-5 ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਉਸ ਬੱਚੀ ਨੂੰ ਗੋਦ ਲਵੇਗੀ ਜਿਸ ਦੇ ਸਾਰੇ ਪਰਿਵਾਰਕ ਮੈਂਬਰ ਇਸ ਹਾਦਸੇ ‘ਚ ਮਾਰੇ ਗਏ ਹਨ।

About admin

Check Also

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ …

Leave a Reply

Your email address will not be published. Required fields are marked *