Breaking News
Home / Breaking News / ਭਾਜਪਾ ਨੇ ਕੱਢਿਆ ਲੋਕਾਂ ਦਾ ਦੀਵਾਲਾ : ਜਾਖੜ

ਭਾਜਪਾ ਨੇ ਕੱਢਿਆ ਲੋਕਾਂ ਦਾ ਦੀਵਾਲਾ : ਜਾਖੜ

ਨਵੀਂ ਦਿੱਲੀ, 18 ਅਕਤੂਬਰ (ਪੱਤਰ ਪ੍ਰੇਰਕ) : ਗੁਰਦਾਸਪੁਰ ਜ਼ਿਮਨੀ ਚੋਣ ‘ਚ ਜਿੱਤ ਹਾਸਲ ਕਰਨ ਤੋਂ ਬਾਅਦ ਸੁਨੀਲ ਜਾਖੜ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚੇ। ਜਿੱਥੇ ਉਨ੍ਹਾਂ ਕਿਹਾ ਕਿ ਆਮ ਲੋਕ ਪਹਿਲਾਂ ਨੋਟਬੰਦੀ ਅਤੇ ਫਿਰ ਜੀ.ਐੱਸ.ਟੀ. ਦੀ ਮਾਰ ਝੱਲ ਰਹੇ ਹਨ, ਉਥੇ ਹੀ ਦੀਵਾਲੀ ਦੇ ਤਿਉਹਾਰ ‘ਤੇ ਭਾਜਪਾ ਨੇ ਲੋਕਾਂ ਦਾ ਦੀਵਾਲਾ ਕੱਢਿਆ ਹੋਇਆ ਹੈ, ਜਿਸ ਕਾਰਨ ਲੋਕ ਭਾਜਪਾ ਤੋਂ ਨਿਰਾਸ਼ ਨੇ । ਗੌਰਤਲਬ ਹੈ ਕਿ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਗੁਰਦਾਸਪੁਰ ਦੀ ਜ਼ਿਮਨੀ ਚੋਣ 1,93,219 ਵੋਟਾਂ ਦੇ ਫਰਕ ਨਾਲ ਜਿੱਤੀ ਸੀ ਅਤੇ ਜਾਖੜ ਨੂੰ 4,99,751 ਵੋਟਾਂ  ਪਈਆਂ ਸਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *