Breaking News
Home / Breaking News / ਦੋ ਵੱਖ-ਵੱਖ ਸੜਕ ਹਾਦਸਿਆਂ ‘ਚ 6 ਹਲਾਕ

ਦੋ ਵੱਖ-ਵੱਖ ਸੜਕ ਹਾਦਸਿਆਂ ‘ਚ 6 ਹਲਾਕ

ਚੰਡੀਗੜ੍ਹ, 21 ਅਕਤੂਬਰ (ਚੜ੍ਹਦੀਕਲਾ ਬਿਊਰੋ) :  ਸੰਗਰੂਰ ਦੇ ਪਿੰਡ ਭਿੰਡਰਾਂ ਕੋਲ ਇੱਕ ਬੱਸ, ਕਾਰ ਤੇ ਮੋਟਰਸਾਈਕਲ ਦੇ ਟਕਰਾ ਜਾਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਪਿਉ ਤੇ ਉਸ ਦੇ ਪੁੱਤ ਸਮੇਤ 3 ਲੋਕਾਂ ਦੀ ਮੌਤ ਹੋ ਗਈ ਅਤੇ ਦੂਜੇ ਪਾਸੇ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੀਲੋਕਲਾਂ ਸਾਹਨੇਵਾਲ ਦਾ ਰਹਿਣ ਵਾਲਾ ਗੁਰਜਿੰਦਰ ਸਿੰਘ (42) ਆਪਣੀ ਪਤਨੀ ਅਨੂੰਰਾਧਾ (38), ਲੜਕੀ ਲਵਪ੍ਰੀਤ ਕੌਰ (16), ਪੁੱਤਰਾਂ ਮਨਪ੍ਰੀਤ (14) ਅਤੇ ਉਂਕਾਰ (7) ਸਾਲ ਨਾਲ ਕਾਰ ‘ਚ ਸਵਾਰ ਹੋ ਕੇ ਕੁਰਾਲੀ ‘ਚ ਕਿਸੇ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਿਹਾ ਸੀ। ਜਿਵੇਂ ਹੀ ਉਹ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸਥਿਤ ਸੰਦਲੀ ਦਰਵਾਜ਼ਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੀ ਬੱਸ ਨਾਲ ਜ਼ੋਰਦਾਰ ਟੱਕਰ ਹੋ ਗਈ। ਸਥਾਨਕ ਲੋਕਾਂ ਤੇ ਪੁਲਿਸ ਵਲੋਂ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਪਤੀ-ਪਤਨੀ ਅਤੇ ਲੜਕੀ ਲਵਪ੍ਰੀਤ ਕੌਰ ਨੂੰ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ ਜਦਕਿ ਮਨਪ੍ਰੀਤ ਅਤੇ ਉਂਕਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *