Breaking News
Home / Breaking News / ਸਿੱਖ ਮੈਰਿਜ ਐਕਟ ਦਾ ਮਤਾ ਪਾਕਿ ਪੰਜਾਬ ਵਿਧਾਨ ਸਭਾ ‘ਚ ਪੇਸ਼

ਸਿੱਖ ਮੈਰਿਜ ਐਕਟ ਦਾ ਮਤਾ ਪਾਕਿ ਪੰਜਾਬ ਵਿਧਾਨ ਸਭਾ ‘ਚ ਪੇਸ਼

ਕਰਾਚੀ,26 ਅਕਤੂਬਰ (ਪੱਤਰ ਪ੍ਰੇਰਕ) : ਪਾਕਿਸਤਾਨ ਦੇ ਸਿੱਖਾਂ ਲਈ ਇਹ ਬਹੁਤ ਵੱਡੀ ਮਾਣ ਵਾਲੀ ਗੱਲ ਹੈ ਕਿ ਪਾਕਿਸਤਾਨ ‘ਚ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ। ਇਸ ਸੰਬੰਧੀ ਸਮੂਹ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ। ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ। ਪੰਜਾਬ ਅਸੈਂਬਲੀ ਨੇ ਇਸ ਮਸਲੇ ‘ਤੇ ਕਿਹਾ ਕਿ ਪੂਰੀ ਦੁਨੀਆ ‘ਚ ਪਾਕਿਸਤਾਨ ਅਜਿਹਾ ਪਹਿਲਾ ਮੁਲਕ ਹੋਵੇਗਾ, ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਅਜੇ ਤੱਕ ਭਾਰਤ ‘ਚ ਵੀ ਨਹੀਂ ਹੋ ਸਕਿਆ ਹੈ, ਜਿੱਥੇ ਵੱਡੀ ਗਿਣਤੀ ‘ਚ ਸਿੱਖ ਵੱਸਦੇ ਹਨ। ਪੀਐਮਐਲ-ਐਨ ਐਮਪੀਏ ਅਤੇ ਪੰਜਾਬ ਅਸੈਂਬਲੀ ਦੇ ਪਹਿਲੇ ਸਿੱਖ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਵਿਧਾਨ ਸਭਾ ‘ਚ ਸਿੱਖ ਮੈਰਿਜ ਐਕਟ ਦਾ ਪਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਬਿੱਲ ਦੇ ਪਾਸ ਹੋਣ ‘ਚ ਸਾਰੇ ਮੇਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਚਾਹੇ ਸਿੱਖਾਂ ਨੂੰ ਵਿਆਹ ਰਜਿਸਟਰ ਕਰਨ ਦੀ ਕਾਨੂੰਨੀ ਮਾਨਤਾ ਹੈ ਪਰ ਜਿੱਥੇ ਤੱਕ ਗੱਲ ਧਰਮ ਦੀ ਹੈ, ਉਨ੍ਹਾਂ ਲਈ ਇਹ ਆਨੰਦ ਮੈਰਿਜ ਐਕਟ ਲਾਗੂ ਹੋਣਾ ਲਾਜ਼ਮੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬੱਚਿਆਂ ਨੂੰ ਵੀ ਇਸ ਐਕਟ ਦੀ ਅਣਹੋਂਦ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸਦੇ ਪਾਸ ਹੋਣ ਨਾਲ ਉਨ੍ਹਾਂ ਨੂੰ ਵੀ ਕਾਨੂੰਨੀ ਤੌਰ ‘ਤੇ ਇੱਕ ਵੱਖਰੀ ਪਛਾਣ ਮਿਲੇਗੀ, ਜਿਵੇਂ ਕਿ ਇਸ ਸਮੇਂ ਪਾਕਿਸਤਾਨ ਦੇ ਮੁਸਲਮਾਨ ਭਾਈਚਾਰੇ ਕੋਲ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *