Breaking News
Home / Breaking News / ਕੈਪਟਨ ਵੱਲੋਂ ਅਪੰਗਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਕੈਪਟਨ ਵੱਲੋਂ ਅਪੰਗਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਚੰਡੀਗੜ੍ਹ, 27 ਅਕਤੂਬਰ (ਪੱਤਰ ਪ੍ਰੇਰਕ) :Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਦਸੰਬਰ, 2017 ਨੂੰ ਕੌਮਾਂਤਰੀ ਅਪੰਗਤਾ ਦਿਵਸ ਦੇ ਸੰਦਰਭ ਵਿੱਚ ਜਨਤਕ ਖੇਤਰ ‘ਚ ਅਪੰਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਸੂਬਾ ਭਰ ‘ਚ ਵਿਸ਼ੇਸ਼ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਲਈ ਸਰਕਾਰ ਦੇ ਪ੍ਰੋਗਰਾਮਾਂ ਦੀ ਲੜੀ ਵਿੱਚ 3 ਦਸੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਨਵੇਂ ਭਰਤੀ ਹੋਏ ਅਪੰਗ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਇਲਾਵਾ ਵੀਲ੍ਹਚੇਅਰ ਤੇ ਹੋਰ ਸਹਾਇਤਾ ਦਿੱਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਨੂੰ ਨਿਰਧਾਰਤ ਸਮੇਂ ‘ਚ ਪਹਿਲ ਦੇ ਆਧਾਰ ‘ਤੇ ਭਰਨ ਲਈ ਮੁੱਖ ਸਕੱਤਰ ਅਤੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *