Breaking News
Home / Breaking News / ਕਾਂਗਰਸ ਆਪਣੀਆਂ ਕਮੀਆਂ ਲੁਕਾਉਣ ਲਈ ਗਠਜੋੜ ਨੂੰ ਬਣਾ ਰਹੀ ਹੈ ਨਿਸ਼ਾਨਾ: ਬਾਦਲ

ਕਾਂਗਰਸ ਆਪਣੀਆਂ ਕਮੀਆਂ ਲੁਕਾਉਣ ਲਈ ਗਠਜੋੜ ਨੂੰ ਬਣਾ ਰਹੀ ਹੈ ਨਿਸ਼ਾਨਾ: ਬਾਦਲ

ਬਠਿੰਡਾ, 30 ਅਕਤੂਬਰ (ਪੱਤਰ ਪ੍ਰਰੇਕ) :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੋਮਵਾਰ ਆਪਣਾ ਰੂਟੀਨ ਚੈੱਕਅਪ ਕਰਵਾਉਣ ਲਈ ਬਠਿੰਡਾ ਦੇ ਮੈਕਸ ਹਸਪਤਾਲ ‘ਚ ਪਹੁੰਚੇ, ਇਸ ਮੌਕੇ ਉਨ੍ਹਾਂ ਨੇ ਕਾਂਗਰਸ ਸਰਕਾਰ ਦੇ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਦੇ ਨਾਲ ਵੀ ਧੋਖਾ ਕੀਤਾ ਹੈ। ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਤੇ ਹੁਣ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਬਿਜਲੀ ਰੇਟਾਂ ‘ਚ ਵਾਧਾ ਹੋਣ ‘ਤੇ ਅਕਾਲੀ-ਭਾਜਪਾ ਸਰਕਾਰ ‘ਤੇ ਠੀਕਰਾ ਭੰਨ ਰਹੇ ਹਨ। ਬਿਜਲੀ ਦੇ ਰੇਟਾਂ ‘ਚ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਸਗੋਂ ਸਰਕਾਰ ਆਪਣੀਆਂ ਕਮੀਆਂ ਲੁਕਾਉਣ ਲਈ ਅਕਾਲੀ-ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਬਜਾਇ ਉਨ੍ਹਾਂ ‘ਤੇ ਟੈਕਸ ਤੇ ਮਹਿੰਗਾਈ ਦਾ ਬੋਝ ਪਾ ਦਿੱਤਾ ਹੈ। ਸਾਰੇ ਵਿਕਾਸ ਕੰਮ ਬੰਦ ਕਰ ਦਿੱਤੇ ਹਨ, ਇਸ ਦੇ ਨਾਲ ਹੀ 10 ਸਾਲ ਦੌਰਾਨ ਅਕਾਲੀ ਦਲ ਨੇ ਕਿਸੇ ਵੀ ਨਿਰਦੋਸ਼ ਵਿਅਕਤੀ ‘ਤੇ ਕੋਈ ਕੇਸ ਦਰਜ ਨਹੀਂ ਕਰਵਾਇਆ, ਜਦ ਕਿ ਕਾਂਗਰਸ ਹੁਣ ਝੂਠੇ ਕੇਸ ਕਰਵਾ ਰਹੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *