Breaking News
Home / Breaking News / ਹਨੀਪ੍ਰੀਤ ਨੂੰ ਨਹੀਂ ਮਿਲ ਰਿਹਾ ਵੀ.ਆਈ.ਪੀ.ਟਰੀਟਮੈਂਟ: ਪੰਵਾਰ

ਹਨੀਪ੍ਰੀਤ ਨੂੰ ਨਹੀਂ ਮਿਲ ਰਿਹਾ ਵੀ.ਆਈ.ਪੀ.ਟਰੀਟਮੈਂਟ: ਪੰਵਾਰ

ਅੰਬਾਲਾ, 30 ਅਕਤੂਬਰ (ਪੱਤਰ ਪ੍ਰਰੇਕ) :  ਹਰਿਆਣਾ ਦੇ ਜੇਲ੍ਹ ਮੰਤਰੀ ਕ੍ਰਿਸ਼ਨ ਪੰਵਾਰ ਨੇ ਡੇਰਾ ਸਿਰਸਾ ਮੁਖੀ ਦੀ ਕਥਿਤ ਧੀ ਹਨੀਪ੍ਰੀਤ ਨੂੰ ਵੀ.ਆਈ.ਪੀ. ਸੁਵਿਧਾਵਾਂ ਦਿੱਤੇ ਜਾਣ ਦੇ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਹਨੀਪ੍ਰੀਤ ਨੂੰ ਐਸ਼ੋ-ਇਸ਼ਰਤ ਵਾਲੀਆਂ ਸੁਵਿਧਾਵਾਂ ਮਿਲਣ ਦੀਆਂ ਗੱਲਾਂ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਇਸ ਦੀ ਪੁਸ਼ਟੀ ਲਈ ਅੱਜ ਜੇਲ੍ਹ ਮੰਤਰੀ ਕ੍ਰਿਸ਼ਨ ਪੰਵਾਰ ਨੇ ਕਿਹਾ ਸੀ ਕਿ ਉਹ ਖ਼ੁਦ ਜੇਲ੍ਹ ਜਾ ਕੇ ਇਸ ਮਸਲੇ ਦੀ ਜਾਂਚ ਕਰਨਗੇ। ਅੱਜ ਅੰਬਾਲਾ ਜੇਲ੍ਹ ਦੇ ਦੌਰੇ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਹਨੀਪ੍ਰੀਤ ਨੂੰ ਕਿਸੇ ਵੀ ਤਰ੍ਹਾਂ ਦੀ ਵੀ.ਆਈ.ਪੀ. ਸੁਵਿਧਾ ਨਹੀਂ ਦਿੱਤੀ ਜਾ ਰਹੀ। ਪੰਵਾਰ ਮੁਤਾਬਕ ਉਸ ਨਾਲ ਬਿਲਕੁਲ ਉਸੇ ਤਰ੍ਹਾਂ ਦਾ ਵਿਹਾਰ ਹੋ ਰਿਹਾ ਹੈ, ਜੋ ਇੱਕ ਆਮ ਹਵਾਲਾਤੀ ਨਾਲ ਹੁੰਦਾ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *