Breaking News
Home / Breaking News / ਖੱਟਾ ਸਿੰਘ ਦੀ ਗਵਾਹੀ ਅਤੇ ਨਾਰਕੋ ਟੈਸਟ ਸਬੰਧੀ ਸੀ.ਬੀ.ਆਈ. ਨੇ ਅਦਾਲਤ ਤੋਂ ਮੰਗਿਆ ਸਮਾਂ

ਖੱਟਾ ਸਿੰਘ ਦੀ ਗਵਾਹੀ ਅਤੇ ਨਾਰਕੋ ਟੈਸਟ ਸਬੰਧੀ ਸੀ.ਬੀ.ਆਈ. ਨੇ ਅਦਾਲਤ ਤੋਂ ਮੰਗਿਆ ਸਮਾਂ

ਚੰਡੀਗੜ੍ਹ, 31 ਅਕਤੂਬਰ (ਚ.ਨ.ਸ.) : ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੇ ਨਾਰਕੋ ਟੈਸਟ ਨੂੰ ਲੈ ਕੇ ਪੇਸ਼ ਕੀਤੀ ਗਈ ਪਟੀਸ਼ਨ ਅਤੇ ਖੱਟਾ ਸਿੰਘ ਵਲੋਂ ਰਣਜੀਤ ਕਤਲ ਕਾਂਡ ਮਾਮਲੇ ‘ਚ ਫਿਰ ਤੋਂ ਗਵਾਹੀ ਦੇਣ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਸੀ.ਬੀ.ਆਈ. ਤੋਂ ਇਨ੍ਹਾਂ  ਦੋਵਾਂ ਮਾਮਲਿਆਂ ‘ਚ ਜਵਾਬ ਮੰਗਿਆ ਸੀ ਪਰ ਸੀ.ਬੀ.ਆਈ. ਨੇ ਜਵਾਬ ਦੇਣ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ। ਇਸ ਕਾਰਨ ਹੁਣ ਇਨ੍ਹਾਂ ਦੋਵਾਂ ਮਾਮਲਿਆਂ ਦੀ ਸੁਣਵਾਈ 1 ਦਸੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸ਼ਾਹ ਸਤਨਾਮ ਦੇ ਦੋਹਤੇ ਅਵਤਾਰ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੇ ਖਿਲਾਫ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਖੱਟਾ ਸਿੰਘ ਦਾ ਨਾਰਕੋ ਟੈਸਟ ਕਰਵਾਇਆ ਜਾਵੇ। ਅਵਤਾਰ ਸਿੰਘ ਨੇ ਕਿਹਾ ਹੈ ਕਿ ਖੱਟਾ ਸਿੰਘ ਵਾਰ-ਵਾਰ ਬਿਆਨ ਬਦਲ ਰਿਹਾ ਹੈ ਅਤੇ ਹੁਣ ਫਿਰ ਬਿਆਨ ਦੇਣ ਦੀ ਗੱਲ ਕਰ ਰਿਹਾ ਹੈ। ਖੱਟਾ ਸਿੰਘ ਰਾਮ ਰਹੀਮ ਦਾ ਸਾਬਕਾ ਡਰਾਈਵਰ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *