Breaking News
Home / Breaking News / ਕੈਪਟਨ ਵੱਲੋਂ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਦਾ ਟਾਕਰਾ ਪ੍ਰਭਾਵੀ ਢੰਗ ਨਾਲ ਕਰਨ ਦੇ ਪੁਲਿਸ ਨੂੰ ਨਿਰਦੇਸ਼

ਕੈਪਟਨ ਵੱਲੋਂ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਦਾ ਟਾਕਰਾ ਪ੍ਰਭਾਵੀ ਢੰਗ ਨਾਲ ਕਰਨ ਦੇ ਪੁਲਿਸ ਨੂੰ ਨਿਰਦੇਸ਼

ਚੰਡੀਗੜ੍ਹ, 2 ਨਵੰਬਰ (ਚ.ਨ.ਸ.) : Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਦੀ ਨਫਰਤ ਫੈਲਾਉਣ ਲਈ ਵੱਧ ਰਹੀ ਦੁਰਵਰਤੋਂ ਨਾਲ ਨਿਪਟਣ ਲਈ ਸੂਬੇ ਦੀ ਪੁਲਿਸ ਅਤੇ ਖੂਫੀਆ ਏਜੰਸੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ।  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਤੇ ਜੇਲ੍ਹ ਸਟਾਫ ਵਿਚਕਾਰ ਗੱਠਜੋੜ ਨੂੰ ਤੋੜਣ ਲਈ ਵੀ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ ਤਾਂ ਜੋ ਗੈਂਗਸਟਰਾਂ ਨੂੰ ਆਪਣੀਆਂ ਘਿਨਾਉਣੀਆਂ ਕਾਰਵਾਈਆਂ ਚਲਾਉਣ ਲਈ ਜੇਲ੍ਹਾਂ ਦੀ ਵਰਤੋਂ ਕਰਨ ਤੋਂ ਰੋਕਿਆ ਜਾ ਸਕੇ। ਜੇਲ੍ਹਾਂ ਵਿੱਚੋਂ ਕੁਝ ਗੈਂਗਸਟਰਾਂ ਦੇ ਕਾਰਵਾਈਆਂ ਕਰਨ ਦੀਆਂ ਰਿਪੋਰਟਾਂ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਜੇਲ੍ਹਾਂ ‘ਤੇ ਸਖਤ ਨਿਗਰਾਨੀ ਰੱਖਣ ਅਤੇ ਗ੍ਰਹਿ ਵਿਭਾਗ ਨੂੰ ਸੂਬੇ ਦੀਆਂ ਜੇਲ੍ਹਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਲਈ ਤੁਰੰਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਜੇਲ੍ਹਾਂ ਵਿੱਚੋਂ ਮੋਬਾਇਲ ਫੋਨ ਅਤੇ ਸਿਮ ਕਾਰਡ ਮਿਲਣ ਤੋਂ ਬਾਅਦ ਇਹ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਵਿੱਚ ਕਾਨੂੰਨ ਦਾ ਖੌਫ ਪੈਦਾ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਸੂਬੇ ਵਿੱਚ ਹਰ ਕੀਮਤ ‘ਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ  ਬਣਾਈ ਰੱਖਿਆ ਜਾ ਸਕੇ। ਇਹ ਹਦਾਇਤਾਂ ਮੁੱਖ ਮੰਤਰੀ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀਆਂ ਜਿਸ ਵਿੱਚ ਸੂਬੇ ਦੀ ਕਾਨੂੰਨ ਵਿਵੱਸਥਾ ਦਾ ਜਾਇਜ਼ਾ ਲਇਆ ਗਿਆ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *