Breaking News
Home / Breaking News / ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਨਕਾਣਾ ਸਾਹਿਬ, 4 ਨਵੰਬਰ (ਚ.ਨ.ਸ.) : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਦੇਸ਼ਾਂ-ਵਿਦੇਸ਼ਾਂ ‘ਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ‘ਤੇ ਧਾਰਮਿਕ ਸਮਾਗਮ ਸਜਾਏ ਗਏ। ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਾਕਿਸਤਾਨ ਦੀ ਧਰਤੀ ‘ਤੇ ਪਹੁੰਚੀਆਂ। ਭਾਰਤ ਤੋਂ ਵੀ ਸਿੱਖ ਸੰਗਤਾਂ ਦੇ ਜਥੇ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਪੁੱਜਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰੂ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਗੁਰਦੁਆਰੇ ਨੂੰ  ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਕਈ ਦਿਨਾਂ ਤੋਂ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ। ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪੁੱਜਾ। ਫੁੱਲਾਂ ਨਾਲ ਸਜੀ ਪਾਲਕੀ ਦੇ ਪਿੱਛੇ-ਪਿੱਛੇ ਜਾ ਰਹੀ ਸੰਗਤ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਨਗਰ ਕੀਰਤਨ ਦਾ ਰਾਹ ਵਿਚ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਲੰਗਰ ਲਗਾਏ ਗਏ ਸਨ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *