Breaking News
Home / Breaking News / ਸੁਪਰੀਮ ਕੋਰਟ ਨੇ ਲਗਾਈ ਪੱਤਰ ਵਿਹਾਰ ਰਾਹੀਂ ਤਕਨੀਕੀ ਡਿਗਰੀ ‘ਤੇ ਰੋਕ

ਸੁਪਰੀਮ ਕੋਰਟ ਨੇ ਲਗਾਈ ਪੱਤਰ ਵਿਹਾਰ ਰਾਹੀਂ ਤਕਨੀਕੀ ਡਿਗਰੀ ‘ਤੇ ਰੋਕ

ਨਵੀਂ ਦਿੱਲੀ, 4 ਨਵੰਬਰ (ਚ.ਨ.ਸ.) :  ਸੁਪਰੀਮ ਕੋਰਟ ਨੇ ਸਾਰੀਆਂ ਡੀਮਡ ਯੂਨੀਵਰਸਿਟੀਆਂ ਨੂੰ ਸਾਲ 2018-19 ਲਈ ਪੱਤਰ ਵਿਹਾਰ ਰਾਹੀਂ ਕੋਈ ਵੀ ਕੋਰਸ ਕਰਾਉਣ ਤੋਂ ਰੋਕ ਦਿੱਤਾ ਹੈ। ਉਨ੍ਹਾਂ ਨੂੰ ਅਜਿਹਾ ਕੋਈ ਕੋਰਸ ਕਰਾਉਣ ਤੋਂ ਪਹਿਲਾਂ ਰੈਗੂਲੇਟਰੀ ਅਥਾਰਿਟੀ ਦੀ ਪ੍ਰਵਾਨਗੀ ਲੈਣੀ ਪਵੇਗੀ। ਜਸਟਿਸ ਆਦਰਸ਼ ਕੁਮਾਰ ਗੋਇਲ ਤੇ ਯੂ.ਯੂ. ਲਲਿਤ ‘ਤੇ ਆਧਾਰਤ ਬੈਂਚ ਨੇ ਸੀਬੀਆਈ ਨੂੰ ਹੁਕਮ ਦਿੱਤੇ ਹਨ ਕਿ ਅਜਿਹੀਆਂ ਚਾਰ ਸੰਸਥਾਵਾਂ ਨੂੰ ਕੋਰਸਾਂ ਦੀ ਪ੍ਰਵਾਨਗੀ ਦਿੱਤੇ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ। ਅਦਾਲਤ ਨੇ ਨਾਲ ਹੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇੱਕ ਮਹੀਨੇ ਅੰਦਰ ਅਜਿਹੀਆਂ ਸੰਸਥਾਵਾਂ ਨੂੰ ਆਪਣੇ ਨਾਂ ਨਾਲ ਯੂਨੀਵਰਸਿਟੀ ਸ਼ਬਦ ਲਾਉਣ ਤੋਂ ਰੋਕਿਆ ਜਾਵੇ। ਅਦਾਲਤ ਨੇ ਕਿਹਾ, ‘ਅਸੀਂ ਸਾਰੀਆਂ ਡੀਮਡ ਯੂਨੀਵਰਸਿਟੀਆਂ ਨੂੰ ਵਿੱਦਿਅਕ ਵਰ੍ਹੇ 2018-19 ਤੋਂ ਬਿਨਾਂ ਅਧਿਕਾਰਤ ਅਥਾਰਿਟੀ ਦੀ ਪ੍ਰਵਾਨਗੀ ਦੇ ਕੋਈ ਵੀ ਪੱਤਰ ਵਿਹਾਰ ਕੋਰਸ ਕਰਾਉਣ ‘ਤੇ ਪਾਬੰਦੀ ਲਾ ਦਿੱਤੀ ਹੈ।’

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *