ਨਵੀਂ ਦਿੱਲੀ, 6 ਨਵੰਬਰ (ਚੜ੍ਹਦੀਕਲਾ ਬਿਊਰੋ) : ਨੋਟਬੰਦੀ ਦੇ ਇੱਕ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਕਾਲੇ ਧਨ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਜਰਮਨੀ ਦੇ ਉਸੇ ਅਖ਼ਬਾਰ ਨੇ ਕੀਤਾ ਹੈ, ਜਿਸ ਨੇ ਪਹਿਲਾਂ ਪਨਾਮਾ ਪੇਪਰਜ਼ ਖੁਲਾਸੇ ਕੀਤੇ ਹਨ। ਇਸ ਵਾਰ ਦੋ ਅਜਿਹੀਆਂ ਕੰਪਨੀਆਂ ਦੇ ਦਸਤਾਵੇਜ਼ ਲੀਕ ਹੋਏ ਹਨ, ਜਿਨ੍ਹਾਂ ‘ਤੇ ਵਿਸ਼ਵ ਭਰ ਦੀਆਂ ਮਸ਼ਹੂਰ ਹਸਤੀਆਂ ਤੇ ਕੰਪਨੀਆਂ ਦੇ ਕਾਲੇ ਧਨ ਨੂੰ ਸਫੈਦ ਕਰਨ ਦੇ ਇਲਜ਼ਾਮ ਹਨ। ਕੁੱਲ 1 ਕਰੋੜ 34 ਲੱਖ ਦਸਤਾਵੇਜ਼ ਲੀਕ ਹੋਏ ਹਨ, ਜਿਨ੍ਹਾਂ ਵਿੱਚ 180 ਦੇਸ਼ਾਂ ਦੇ ਲੋਕਾਂ ਦਾ ਨਾਂ ਸ਼ਾਮਲ ਹੈ, ਜਿਨ੍ਹਾਂ ਵਿੱਚੋਂ 714 ਭਾਰਤੀਆਂ ਦੇ ਨਾਂ ਸ਼ਾਮਲ ਹਨ। ਇਸੇ ਦੌਰਾਨ ਕੇਂਦਰ ਨੇ ਇਸ ਮਾਮਲੇ ਦੀ ਜਾਂਚ ਦੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਸ ਨੂੰ ਆਦੇਸ਼ ਦਿੱਤੇ ਹਨ। ਸੀ.ਬੀ.ਡੀ.ਟੀ. ਨੇ ਦੱਸਿਆ ਕਿ ਸਰਕਾਰ ਨੇ ਮਲਟੀ ਏਜੰਸੀ ਗਰੁੱਪ ਬਣਾ ਕੇ ਇਸ ਦੀ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਜਾਂਚ ਦੀ ਕਮਾਂਡ ਸੀ.ਬੀ.ਡੀ.ਟੀ. ਦੇ ਚੇਅਰਮੈਨ ਕੋਲ ਹੋਵੇਗੀ।
Check Also
ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ
ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …