Breaking News
Home / Breaking News / ਨਿਊਜਰਸੀ ਦੇ ਪਹਿਲੇ ਸਿੱਖ ਮੇਅਰ ਬਣੇ ਰਵਿੰਦਰ ਭੱਲਾ

ਨਿਊਜਰਸੀ ਦੇ ਪਹਿਲੇ ਸਿੱਖ ਮੇਅਰ ਬਣੇ ਰਵਿੰਦਰ ਭੱਲਾ

ਹੋਬੋਕੇਨ, 8 ਨਵੰਬਰ (ਪੱਤਰ ਪ੍ਰਰੇਕ) : ਰਵਿੰਦਰ ਭੱਲਾ ਉਰਫ ਰਵੀ ਭੱਲਾ ਨੇ ਅਮਰੀਕਾ ਦੇ ਨਿਊਜਰਸੀ ਸੂਬੇ ਵਿਚ ਹੋਈ ਮੇਅਰ ਦੀ ਚੋਣ ਜਿੱਤ ਲਈ ਹੈ। ਇਸ ਦੇ ਨਾਲ ਹੀ ਰਵੀ ਭੱਲਾ ਨੂੰ ਨਿਊਜਰਸੀ ਦੇ ਪਹਿਲੇ ਸਿੱਖ ਮੇਅਰ ਬਣਨ ਦਾ ਮਾਣ ਹਾਸਿਲ ਹੋਇਆ ਹੈ। ਉਨ੍ਹਾਂ ਨੇ ਹੋਬੋਕੈਨ ਸ਼ਹਿਰ ਦੇ ਮੇਅਰ ਦੀ ਚੋਣ ਵਿਚ 5 ਉਮੀਦਵਾਰਾਂ ਨੂੰ ਹਰਾਇਆ। ਰਵੀ ਭੱਲਾ ਦੀ ਇਸ ਜਿੱਤ ਨਾਲ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਵਰਣਨਯੋਗ ਹੈ ਕਿ ਭਾਰਤੀ ਮੂਲ ਦੇ ਰਵੀ ਭੱਲਾ ਦਾ ਜਨਮ ਅਮਰੀਕਾ ਦੇ ਨਿਊਜਰਸੀ ਵਿਖੇ ਹੋਇਆ ਸੀ। ਆਪਣੀ ਇਸ ਜਿੱਤ ਉਤੇ ਰਵੀ ਭੱਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਉਤੇ ਭਰੋਸਾ ਜਤਾਇਆ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *