Breaking News
Home / Breaking News / 13 ਤੋਂ ਮੁੜ ਲਾਗੂ ਹੋਵੇਗਾ ਔਡ-ਈਵਨ ਫਾਰਮੂਲਾ

13 ਤੋਂ ਮੁੜ ਲਾਗੂ ਹੋਵੇਗਾ ਔਡ-ਈਵਨ ਫਾਰਮੂਲਾ

ਨਵੀਂ ਦਿੱਲੀ, 9 ਨਵੰਬਰ (ਪੱਤਰ ਪ੍ਰਰੇਕ) :  ਦਿੱਲੀ ਵਿੱਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਇਸ ਹਾਲਾਤ ਨੂੰ ਵੇਖਦਿਆਂ ਸ਼ਹਿਰ ਦੇ ਸਾਰੇ ਸਕੂਲਾਂ ਨੂੰ ਐਤਵਾਰ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਨਿਰਮਾਣ ਕਾਰਜਾਂ ਤੇ ਸ਼ਹਿਰ ਵਿੱਚ ਟਰੱਕਾਂ ਦੇ ਦਾਖ਼ਲੇ ‘ਤੇ ਰੋਕ ਲਾ ਦਿੱਤੀ ਗਈ ਹੈ। ਪ੍ਰਦੂਸ਼ਣ ਤੋਂ ਬਚਣ ਲਈ ਲੋਕ ਲਗਾਤਾਰ ਧੂੰਏਂ ਨਾਲ ਦੋ ਹੱਥ ਕਰ ਰਹੇ ਹਨ। ਉਪ ਰਾਜਪਾਲ ਅਨਿਲ ਬੈਜਲ ਨੇ ਵਿਗੜੇ ਹੋਏ ਹਾਲਾਤ ਦੇ ਮੱਦੇਨਜ਼ਰ ਵਾਤਾਵਰਣ ਪ੍ਰਦੂਸ਼ਣ ਰੋਕਥਾਮ ਤੇ ਕੰਟਰੋਲ ਅਥਾਰਟੀ (ਏ.ਪੀ.ਸੀ.ਏ.) ਦੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਪ ਰਾਜਪਾਲ ਵੱਲੋਂ ਰੱਖੀ ਗਈ ਬੈਠਕ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *