Breaking News
Home / Breaking News / ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਏਡ ਯੂ.ਕੇ. ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਏਡ ਯੂ.ਕੇ. ਦਾ ਸਨਮਾਨ

ਅੰਮ੍ਰਿਤਸਰ, 10 ਨਵੰਬਰ (ਗੁਰਦਿਆਲ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਖਾਲਸਾ ਏਡ ਸੰਸਥਾ ਯੂ.ਕੇ. ਦੇ ਨੁਮਇੰਦਿਆਂ ਨੂੰ ਦੋ ਲੱਖ ਇਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ, ਚਾਂਦੀ ਦੀ ਤਸਤਰੀ ਅਤੇ ਸਿਰੋਪਾਓ ਦੇ ਕ ਸਨਮਾਨਿਤ ਕੀਤਾ। ਇਹ ਸਨਮਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਕੀਤਾ ਗਿਆ, ਜਿਸ ਨੂੰ ਪ੍ਰਾਪਤ ਕਰਨ ਲਈ ਖਾਲਸਾ ਏਡ ਸੰਸਥਾ ਵੱਲੋਂ ਏਸ਼ੀਆ ਮੁਖੀ ਸ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਖਾਲਸਾ ਏਡ ਵੱਲੋਂ ਸ. ਪਰਮਪਾਲ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਗੁਰਸਾਹਿਬ ਸਿੰਘ, ਸ. ਤਜਿੰਦਰਪਾਲ ਸਿੰਘ ਅਤੇ ਸ. ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਗਏ ਸੇਵਾ ਦੇ ਸਿਧਾਂਤ ਅਨੁਸਾਰ ਖਾਲਸਾ ਏਡ ਯੂ.ਕੇ. ਵੱਲੋਂ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਭਲਾਈ ਲਈ ਜ਼ਿਕਰਯੋਗ ਕਾਰਜ ਕੀਤੇ ਗਏ ਹਨ, ਜਿਸ ਨਾਲ ਸਿੱਖ ਕੌਮ ਦੀ ਚੁਫੇਰਿਉਂ ਪ੍ਰਸ਼ੰਸਾ ਹੋਈ ਹੈ। ਉਨ੍ਹਾਂ ਕਿਹਾ ਕਿ ਖਾਲਸਾ ਏਡ ਵੱਲੋਂ ਗੁਰੂ ਸਾਹਿਬਾਨ ਦੇ ਮਿਸ਼ਨ ਅਨੁਸਾਰ ਅਪਣਾਈ ਜਾ ਰਹੀ ਮਨੁੱਖਤਾਵਾਦੀ ਪਹੁੰਚ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਖਾਲਸਾ ਏਡ ਸੰਸਥਾ ਇਸੇ ਤਰ੍ਹਾਂ ਮਾਨਵ ਹਿੱਤਕਾਰੀ ਸੇਵਾਵਾਂ ਨਿਭਾਉਂਦੀ ਰਹੇਗੀ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *