Breaking News
Home / Uncategorized / ਪੰਥ ਦੇ ਮਹਾਨ ਵਿਦਵਾਨ ਅਤੇ ਸਾਹਿਤਕਾਰ ਭਾਈ ਨੰਦ ਲਾਲ ਜੀ ਦੀ ਯਾਦ ‘ਚ ਸਮਾਗਮ ਅੱਜ

ਪੰਥ ਦੇ ਮਹਾਨ ਵਿਦਵਾਨ ਅਤੇ ਸਾਹਿਤਕਾਰ ਭਾਈ ਨੰਦ ਲਾਲ ਜੀ ਦੀ ਯਾਦ ‘ਚ ਸਮਾਗਮ ਅੱਜ

ਪਟਿਆਲਾ, 11 ਨਵੰਬਰ (ਪੱਤਰ ਪ੍ਰੇਰਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸੁਚੱਜੀ ਅਗਵਾਈ ਹੇਠ ਅਜੋਕੇ ਸਮੇਂ ਦੇ ਸੰਦਰਭ ‘ਚ ਨੌਜਵਾਨ ਪੀੜ੍ਹੀ ਨੂੰ ਧਰਮ ਬਾਰੇ ਸੁਚੇਤ ਕਰਨ, ਸਿੱਖੀ ਦੇ ਮਹਾਨ ਵਿਰਸੇ ਨਾਲ ਜੋੜ ਕੇ ਸਿੱਖੀ ਸਿਧਾਂਤਾਂ ਦਾ ਧਾਰਨੀ ਬਣਾਉਣ ਲਈ ਧਰਮ ਪ੍ਰਚਾਰ ਲਹਿਰ ਨਾਲ ਜੋੜਨ ਦਾ ਅਹਿਮ ਉਪਰਾਲਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। ਪੰਜਾਬ, ਹਰਿਆਣਾ ਹਿਮਾਚਲ ਅਤੇ ਹੋਰਨਾਂ ਸੂਬਿਆਂ ‘ਚ ਪ੍ਰਚੰਡ ਰੂਪ ‘ਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਵੀ ਸਿਖਰਾਂ ੇ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕ ਭਾਈ ਨੰਦ ਲਾਲ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 12 ਨਵੰਬਰ ਦੀ ਸ਼ਾਮ 7 ਤੋਂ 10 ਵਜੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਵੇਗਾ।

About admin

Check Also

ਧੁੰਦ ਕਾਰਨ ਆਵਾਜਾਈ ਪ੍ਰਭਾਵਿਤ, ਕਈ ਟਰੇਨਾਂ ਸਮੇਂ ਤੋਂ ਪਛੜੀਆਂ

ਨਵੀਂ ਦਿੱਲੀ, 1 ਜਨਵਰੀ (ਪੱਤਰ ਪ੍ਰੇਰਕ) : ਸਾਲ ਚੜ੍ਹਦਿਆਂ ਹੀ ਮੌਸਮ ਦਾ ਮਿਜਾਜ਼ ਬਦਲਿਆ ਹੈ। …

Leave a Reply

Your email address will not be published. Required fields are marked *