Breaking News
Home / Breaking News / ਸਿੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਵੱਲ ਪੁੱਟਿਆ ਅਹਿਮ ਕਦਮ: ਅਰੁਨਾ ਚੌਧਰੀ

ਸਿੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਵੱਲ ਪੁੱਟਿਆ ਅਹਿਮ ਕਦਮ: ਅਰੁਨਾ ਚੌਧਰੀ

ਐਸ.ਏ.ਐਸ. ਨਗਰ,14 ਨਵੰਬਰ (ਭੁਪਿੰਦਰ ਸਿੰਘ ਗਰੇਵਾਲ) : ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਸਥਿਤ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੰਗਾਰੰਗ ਸਮਾਗਮ ਦੌਰਾਨ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਕਲਾਸ ਰੂਮ ਦਾ ਰਿਬਨ ਕੱਟ ਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਲਈ ਮੁਹੱਈਆ ਕਰਵਾਈ ਖੇਡ ਸਮੱਗਰੀ ਵੀ ਦੇਖੀ ਬਾਲ ਦਿਵਸ ਮੌਕੇ ਕੀਤੀ। ਇਸ ਸ਼ੁਰੂਆਤ ਉਪਰੰਤ ਸਕੂਲ ਕੈਂਪਸ ਵਿਖੇ ਹੋਏ ਰੰਗਾਰੰਗ ਸਮਾਗਮ ਦੌਰਾਨ ਪ੍ਰਾਇਮਰੀ ਦੇ ਬੱਚਿਆਂ ਨੇ ਆਪਣੀ ਪੇਸ਼ਕਾਰੀਆਂ ਨਾਲ ਸਮਾਂ ਬੰਨ• ਦਿੱਤਾ। ਪ੍ਰੋਗਰਾਮ ਦੀ ਖਾਸੀਅਤ ਇਹ ਰਹੀ ਕਿ ਕਈ ਆਈਟਮਾਂ ਵਿੱਚ ਨਵੇਂ ਦਾਖਲ ਹੋਏ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੇ ਵੀ ਆਪਣੀ ਕਲਾ ਦਾ ਜੌਹਰ ਦਿਖਾਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਜਦੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੇ ਦਿਨ ਹੀ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਉਨ੍ਹਾਂ ਇਸ ਇਤਿਹਾਸਕ ਕਦਮ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ•ਦਿਆਂ ਕਿਹਾ ਕਿ ਇਸ ਅਹਿਮ ਫੈਸਲੇ ਨਾਲ ਸਿੱਖਿਆ ਪ੍ਰਬੰਧ ਵਿੱਚ ਹੋਰ ਸੁਧਾਰ ਆਵੇਗਾ ਅਤੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ

About admin

Check Also

ਕਾਂਗਰਸ ਨਾਲ ਸੱਤਾ ‘ਚ 30-30 ਮਹੀਨੇ ਦੀ ਹਿੱਸੇਦਾਰੀ ਕੁਮਾਰਸਵਾਮੀ ਨੂੰ ਨਾਮਨਜ਼ੂਰ

ਦਿੱਲੀ ‘ਚ ਰਾਹੁਲ-ਸੋਨੀਆ ਨਾਲ ਮੁਲਾਕਾਤ ਕਰਕੇ ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ ਚੜ੍ਹਦੀਕਲਾ ਬਿਊਰੋ ================ …

Leave a Reply

Your email address will not be published. Required fields are marked *