Breaking News
Home / Breaking News / ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਨਹੀਂ : ਕੈਪਟਨ

ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਨਹੀਂ : ਕੈਪਟਨ

ਚੰਡੀਗੜ੍ਹ, 15  ਨਵੰਬਰ (ਪੱਤਰ ਪ੍ਰੇਰਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨ ਦੀ ਕੋਸ਼ਿਸ਼ ਕਰਨ ਦੇ ਅਕਾਲੀ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਆਧਾਰਹੀਣ ਅਤੇ ਮਨਘੜਤ ਦੋਸ਼ਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਅਤੇ ਐਮ.ਐਲ. ਖੱਟੜ ਸਰਕਾਰ ਦੇ ਨਾਲ ਗੁੱਝੇ ਜਾਂ ਕਿਸੇ ਹੋਰ ਸਮਝੌਤੇ ‘ਤੇ ਪਹੁੰਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਦੇ ਦੋਸ਼ਾਂ ਨੂੰ ਮਨਘੜਤ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਵਿੱਚ ਰੱਤੀ ਭਰ ਵੀ ਕੋਈ ਸਚਾਈ ਨਹੀਂ ਹੈ। ਉਨ੍ਹਾਂ ਨੇ ਐਸ.ਵਾਈ.ਐਲ. ਵਰਗੇ ਨਾਜ਼ੁਕ ਮੁੱਦੇ ‘ਤੇ ਚੰਦੂਮਾਜਰਾ ਨੂੰ ਗੈਰਜ਼ਰੂਰੀ ਬਿਆਨ ਜਾਰੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਣੇ ਕਿਸੇ ਵੀ ਮੁੱਦੇ ‘ਤੇ ਸੂਬੇ ਦੀ ਸ਼ਾਂਤੀ ਅਤੇ ਸਥਿਰਤਾ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਮੁੱਦਾ ਸੁਪਰੀਮ ਕੋਰਟ ਵਿੱਚ ਹੈ ਅਤੇ ਕੇਂਦਰ ਸਰਕਾਰ ਇਸ ਮੁੱਦੇ ਦੇ ਗੱਲਬਾਤ ਰਾਹੀਂ ਹੱਲ ਲਈ ਸੁਵਿਧਾ ਪ੍ਰਦਾਨ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਹੀ ਆਪਣੇ ਵਿੱਤੀ ਅਤੇ ਸਿਆਸੀ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਗੁੱਝੇ ਸਮਝੌਤੇ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਤਰ੍ਹਾਂ ਦੀਆਂ ਸਰਗਰਮੀਆਂ ਕਰਨ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਤਰ੍ਹਾਂ ਦੀ ਪ੍ਰਵਿਰਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਕਾਲੀ ਦਲ ਭਾਜਪਾ ਸਰਕਾਰ ਵੱਲੋਂ ਸੂਬੇ ਦੀ ਕੀਤੀ ਤਬਾਹੀ ਕਾਰਨ ਇਸ ਨੂੰ ਮੁੜ ਪੈਰਾਂ ‘ਤੇ ਲਿਆਉਣ ਲਈ ਕੋਸ਼ਿਸ਼ਾਂ ਕਰਨ ਵਿੱਚ ਰੁੱਝੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਹੇਠ ਐਸ.ਵਾਈ.ਐਲ. ਮੁੱਦੇ ਦਾ ਹੱਲ ਕਰਨ ਦੇ ਹੱਕ ਵਿੱਚ ਉਨ੍ਹਾਂ ਦੀ ਸਰਕਾਰ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *