Breaking News
Home / Breaking News / ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 15  ਨਵੰਬਰ (ਪੱਤਰ ਪ੍ਰੇਰਕ) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਲ ਦੇ ਸਕੱਤਰ ਜਨਰਲ ਜਨਰਲ ਹੋਣਗੇ।  ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਨੂੰ ਸੂਚੀ ਜਾਰੀ ਕਰਦਿਆਂ ਸ. ਬਾਦਲ ਨੇ ਦੱਸਿਆ ਕਿ ਪਾਰਟੀ ਕੋਰ ਕਮੇਟੀ ਦਾ ਗਠਨ ਕੁਝ ਸਮਾਂ ਪਹਿਲਾਂ ਕਰ ਦਿੱਤਾ ਗਿਆ ਸੀ। ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ  ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ. ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਡਾ. ਉਪਿੰਦਰਜੀਤ ਕੌਰ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਨਿਰਮਲ ਸਿੰਘ ਕਾਹਲੋਂ, ਸ. ਜਨਮੇਜਾ ਸਿੰਘ ਸੇਖੋਂ, ਸ. ਚਰਨਜੀਤ ਸਿੰਘ ਅਟਵਾਲ, ਸ. ਸੇਵਾ ਸਿੰਘ ਸੇਖਵਾਂ, ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ, ਡਾ. ਦਲਜੀਤ ਸਿੰਘ ਚੀਮਾ, ਸ਼੍ਰੀ ਨਰੇਸ਼ ਗੁਜਰਾਲ ਅਤੇ ਸ. ਸ਼ਰਨਜੀਤ ਸਿੰਘ ਢਿੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ। ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਹਨਾਂ ਆਗੂਆਂ ਨੂੰ ਦਲ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ , ਉਹਨਾਂ ਵਿੱਚ ਡਾ. ਰਤਨ ਸਿੰਘ ਅਜਨਾਲਾ, ਸ. ਬਿਕਰਮ ਸਿੰਘ ਮਜੀਠੀਆ,

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *