Breaking News
Home / Breaking News / ਮੈਨੂੰ ਇਥੇ ਆ ਕੇ ਸੰਗਤ ਅਤੇ ਪੰਗਤ ‘ਚ ਸਾਰੇ ਭੇਦ-ਭਾਵ ਮਿਟਾਉਣ ਦੀ ਸ਼ਕਤੀ ਦਾ ਅਨੁਭਵ ਹੋਇਆ : ਕੋਵਿੰਦ

ਮੈਨੂੰ ਇਥੇ ਆ ਕੇ ਸੰਗਤ ਅਤੇ ਪੰਗਤ ‘ਚ ਸਾਰੇ ਭੇਦ-ਭਾਵ ਮਿਟਾਉਣ ਦੀ ਸ਼ਕਤੀ ਦਾ ਅਨੁਭਵ ਹੋਇਆ : ਕੋਵਿੰਦ

ਅੰਮ੍ਰਿਤਸਰ, 16 ਨਵੰਬਰ (ਗੁਰਦਿਆਲ ਸਿੰਘ) : ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ‘ਤੇ ਸ੍ਰੀ ਰਾਮਨਾਥ ਕੋਵਿੰਦ ਦਾ ਘੰਟਾ ਘਰ ਦੇ ਬਾਹਰ ਪਲਾਜ਼ਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਇਸ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ ਅਤੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛੱਕਿਆ। ਪ੍ਰਕਰਮਾ ਕਰਦਿਆਂ ਸ੍ਰੀ ਰਾਮਨਾਥ ਕੋਵਿੰਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਇਥੇ ਸਥਿਤ ਹੋਰ ਅਸਥਾਨਾਂ ਸਬੰਧੀ ਰੁਚੀ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਸ਼ਾਦ ਰੂਪ ਵਿਚ ਸਿਰੋਪਾਓ ਅਤੇ ਫੁੱਲਾਂ ਦਾ ਹਾਰ ਬਖਸ਼ਿਸ਼ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ

About admin

Check Also

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ …

Leave a Reply

Your email address will not be published. Required fields are marked *