Breaking News
Home / Breaking News / ਸ਼ਹੀਦ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਤੱਕ ਪਹੁੰਚ ਕਰਾਂਗੇ : ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਸ਼ਹੀਦ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਤੱਕ ਪਹੁੰਚ ਕਰਾਂਗੇ : ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਸਰਾਭਾ/ਲੁਧਿਆਣਾ, 16  ਨਵੰਬਰ (ਅਮਿਤ ਥਾਪਰ) : ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਦੇਸ਼ ਦੀ ਅਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਕੋਲ ਮਸਲਾ ਉਠਾਏਗੀ। ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦੇਸ਼ ਦੇ ਕੌਮੀ ਸ਼ਹੀਦ ਕਰਾਰ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
ਅੱਜ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਜਵਾ ਨੇ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ‘ਤੇ ਸ੍ਰ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦਾ ਪੂਰੀ ਤਰ੍ਹਾਂ ਸਨਮਾਨ ਕਰਦੀ ਹੈ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਕੇਂਦਰ ਕੋਲ ਇਹ ਮਾਮਲਾ ਉਠਾਉਣਗੇ ਕਿਉਂਕਿ ਇਸ ਸੰਬੰਧੀ ਸਮੁੱਚੀ ਕਾਰਵਾਈ ਕੇਂਦਰ ਸਰਕਾਰ ਨੇ ਕਰਨੀ ਹੈ।
ਪਰਾਲੀ ਦੇ ਮੁੱਦੇ ‘ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *