Breaking News
Home / Breaking News / ਪੰਜਾਬੀ ਗਾਇਕਾਂ ਨੇ ਵੀ ਮਾਰਿਆ ਜੱਗੀ ਜੌਹਲ ਦੇ ਹੱਕ ‘ਚ ਹਾਅ ਦਾ ਨਾਅਰਾ

ਪੰਜਾਬੀ ਗਾਇਕਾਂ ਨੇ ਵੀ ਮਾਰਿਆ ਜੱਗੀ ਜੌਹਲ ਦੇ ਹੱਕ ‘ਚ ਹਾਅ ਦਾ ਨਾਅਰਾ

ਚੰਡੀਗੜ੍ਹ, 20 ਨਵੰਬਰ (ਪੱਤਰ ਪ੍ਰੇਰਕ) :  ਮਸ਼ਹੂਰ ਪੰਜਾਬੀ ਗਾਇਕ ਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਯੂ.ਕੇ. ਦੇ ਵਸਨੀਕ ਨੌਜਵਾਨ ਜਗਤਾਰ ਸਿੰਘ ਜੌਹਲ ਨੂੰ ਪੰਜਾਬ ਵਿੱਚ ਗ੍ਰਿਫਤਾਰ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।
ਦੋਸਾਂਝ ਨੇ ਪੁਲਿਸ ਵੱਲੋਂ ਉਸ ‘ਤੇ ਤਸ਼ੱਦਦ ਕਰਨ ਦੀ ਵੀ ਨਿੰਦਾ ਕੀਤੀ ਹੈ।  ਜੱਗੀ ਦਾ ਸਮਰਥਨ ਕਰਨ ਵਾਲਿਆਂ ‘ਚ ਜੈਜ਼ੀ ਬੀ ਤੋਂ ਇਲਾਵਾ ਜੱਸੀ ਗਿੱਲ, ਜੈਜ਼ ਧਾਮੀ, ਪੀ. ਬੀ. ਐੱਨ. ਮਨੀ ਸੰਧੂ ਤੇ ਰੈਕਸਟਾਰ ਵਰਗੇ ਕਲਾਕਾਰਾਂ ਦੇ ਨਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਆਗੂ ਜੱਗੀ ਜੌਹਲ ਦੇ ਹੱਕ ਵਿੱਚ ਨਿੱਤਰ ਆਏ ਹਨ। ਭਗਵੰਤ ਮਾਨ, ਐਚ.ਐਸ. ਫੂਲਕਾ ਸਮੇਤ ਹੋਰਨਾਂ ਆਗੂਆਂ ਨੇ ਜੱਗੀ ਦੀ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਹੈ। ਦੱਸ ਦੇਈਏ ਕਿ ਸਕੌਟਲੈਂਡ ਦੇ ਡੰਬੈਰਟਨ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ‘ਤੇ ਇਲਜ਼ਾਮ ਲਾਇਆ ਗਿਆ ਸੀ ਕਿ ਉਸ ਨੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦਿੱਤੀ ਹੈ। ਇਸ ਬਾਰੇ ਜੌਹਲ ਦੇ ਪਰਿਵਾਰ ਵਾਲਿਆਂ ਦੇ ਨਾਲ-ਨਾਲ ਉਸ ਦੇ ਮੌਜੂਦਾ ਦੇਸ਼ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਦੀ ਭੂਮਿਕਾ ‘ਤੇ ਸਵਾਲ

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *