Breaking News
Home / Breaking News / ਹਾਦਸੇ ਦੀ ਡੂੰਘੀ ਜਾਂਚ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ

ਹਾਦਸੇ ਦੀ ਡੂੰਘੀ ਜਾਂਚ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ

ਲੁਧਿਆਣਾ, 21 ਨਵੰਬਰ (ਇੰਦਰਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਕੈਮੀਕਲ ਨੂੰ ਸਟੋਰ ਕਰਕੇ ਫੈਕਟਰੀ ਦੇ ਮਾਲਕ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ।
ਅੱਜ ਇੱਥੇ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਰਾਹਤ ਅਤੇ ਬਚਾਊ ਕਾਰਵਾਈਆਂ ਦੀ ਜਾਣਕਾਰੀ ਹਾਸਲ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਾਣ ਨਿਯਮਾਂ ਸਬੰਧੀ ਉਲੰਘਣਾ ਦਾ ਵੀ ਜਾਂਚ ਦੌਰਾਨ ਪਤਾ ਲਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਥਾਰਟੀ ਨੂੰ ਬਚਾਉ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਮਲਬੇ ਹੇਠ ਅਜੇ ਵੀ ਦੱਬੇ ਹੋਏ ਵਿਅਕਤੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੇ ਜਾਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਥਾਨਕ ਸੰਸਥਾਵਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਸਨ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *