Breaking News
Home / Breaking News / ਪਿੰਟੋ ਪਰਿਵਾਰ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਪਿੰਟੋ ਪਰਿਵਾਰ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 21 ਨਵੰਬਰ (ਪੱਤਰ ਪ੍ਰੇਰਕ) :  ਪ੍ਰਦਿਊਮਨ ਕਤਲ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪਿੰਟੋ ਪਰਿਵਾਰ ਨੂੰ ਰਾਹਤ ਮਿਲੀ ਹੈ। ਹਾਈਕੋਰਟ ਨੇ ਪਿੰਟੋ ਪਰਿਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਬੀਤੇ ਸ਼ੁੱਕਰਵਾਰ ਨੂੰ ਹਾਈਕੋਰਟ ਨੇ ਸੀ. ਬੀ. ਆਈ. ਨੂੰ ਮੰਗਲਵਾਰ ਨੂੰ ਕੇਸ ਡਾਇਰੀ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਕਿਹਾ ਸੀ ਕਿ ਉਹ ਰਿਪੋਰਟ ਤੋਂ ਬਾਅਦ ਹੀ ਰੇਆਨ ਇੰਟਰਨੈਸ਼ਨਲ ਸਕੂਲ ਗਰੁੱਪ ਦੇ ਸੀ. ਈ. ਓ. ਰੇਆਨ ਪਿੰਟੋ, ਉਸ ਦੇ ਪਿਤਾ ਸੰਸਥਾਪਕ ਪ੍ਰਧਾਨ ਅਗਸਟਾਈਨ ਐਫ ਪਿੰਟੋ ਅਤੇ ਮਾਂ ਮੈਨੇਜਿੰਗ ਡਾਇਰੈਕਟਰ ਗ੍ਰੇਸੀ ਪਿੰਟੋ ਦੀ ਜ਼ਮਾਨਤ ‘ਤੇ ਫੈਸਲਾ ਲਵੇਗੀ। ਅੱਜ ਹੋਈ ਸੁਣਵਾਈ ‘ਚ ਸੀ. ਬੀ. ਆਈ. ਨੇ  ਸੀਲਬੰਦ ਰਿਪੋਰਟ ਹਾਈਕੋਰਟ ‘ਚ ਸੌਂਪ ਦਿੱਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਪਿੰਟੋ ਪਰਿਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *