Breaking News
Home / Breaking News / ਕਰਜ਼ਈ ਕਿਸਾਨਾਂ ਨੂੰ ਰਾਹਤ ਦੇਣ ਲਈ ਸੋਧਾਂ ਨੂੰ ਪ੍ਰਵਾਨਗੀ

ਕਰਜ਼ਈ ਕਿਸਾਨਾਂ ਨੂੰ ਰਾਹਤ ਦੇਣ ਲਈ ਸੋਧਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 22 ਨਵੰਬਰ (ਚੜ੍ਹਦੀਕਲਾ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ  ਬਣਾ ਕੇ ਕਰਜ਼ ਦੇ ਬੋਝੇ ਹੇਠ ਦੱਬੇ ਕਿਸਾਨਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਇਸ ਬਾਰੇ ਲੋੜੀਂਦੇ ਬਿੱਲ ਪੇਸ਼ ਕੀਤੇ ਜਾਣਗੇ।
ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਪੇਂਡੂ ਵਿਕਾਸ ਫੀਸ ਦੀ ਦਰ 2 ਫੀਸਦੀ ਤੋਂ ਵਧ ਕੇ 3 ਫੀਸਦੀ ਕੀਤੇ ਜਾਣ ਲਈ ‘ਦਾ ਪੰਜਾਬ ਦਿਹਾਤੀ ਵਿਕਾਸ ਐਕਟ-1987’ ਦੀ ਧਾਰਾ 51 (1) ਅਤੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ‘ਦਾ ਪੰਜਾਬ ਖੇਤੀ ਉਤਪਾਦਨ ਮੰਡੀ ਐਕਟ-1961 ਦੀਆਂ ਧਾਰਾਵਾਂ 23 (1), 26 ਤੇ 28 ਵਿੱਚ ਸੋਧਾਂ ਨਾਲ ਸਬੰਧਤ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *