Breaking News
Home / Breaking News / ਸੋਸ਼ਲ ਮੀਡੀਆ ‘ਤੇ ਭੜਕਾਊ ਤੇ ਗਰਮ ਖਿਆਲੀ ਮੁਹਿੰਮ ਤੋਂ ਰਿਹਾ ਜਾਵੇ ਚੌਕਸ

ਸੋਸ਼ਲ ਮੀਡੀਆ ‘ਤੇ ਭੜਕਾਊ ਤੇ ਗਰਮ ਖਿਆਲੀ ਮੁਹਿੰਮ ਤੋਂ ਰਿਹਾ ਜਾਵੇ ਚੌਕਸ

ਚੰਡੀਗੜ੍ਹ, 24 ਨਵੰਬਰ (ਪੱਤਰ ਪ੍ਰੇਰਕ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਭੜਕਾਊ ਅਤੇ ਗਰਮ ਖਿਆਲੀ ਮੁਹਿੰਮ ਤੋਂ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਿੱਤੇ ਵਿਚ ਬਦਲ ਰਹੇ ਮੌਸਮ ਦੇ ਕਾਰਨ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀਆਂ ਸਰਗਰਮੀਆਂ ਦੱਖਣ ਵਾਲੇ ਪਾਸੇ ਵੱਧਣ ਤੋਂ ਵੀ ਚੌਕਸ ਰਹਿਣ ਲਈ ਆਖਿਆ ਹੈ। ਸੂਬੇ ਵਿਚ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦੀ ਜੁਰਮਾਂ ‘ਤੇ ਰੋਕ ਲਾਉਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਹੈ ਅਤੇ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਸਥਿਰਤਾ ਲਈ ਅਜਿਹੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਐਸ.ਐਸ.ਪੀਜ਼ ਤੇ ਸੀ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *